ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਹਨੀ ਦੇ ਸਾਥੀ ਈ ਡੀ ਕੋਲ ਪੇਸ਼ ਨਹੀਂ ਹੋ ਰਹੇ

ਜਲੰਧਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਹਨੀ ਜੋ ਕਿ ਮਨੀ ਲਾਡਰਿੰਗ ਦੇ  ਮਾਮਲੇ ਵਿੱਚ ਨਿਆਇਕ ਹਿਰਾਸਤ ਵਿੱਚ ਹੈ। ਇਸ ਮਾਮਲੇ ਵਿੱਚ ਈਡੀ ਨੇ ਅੱਠ ਲੋਕਾਂ ਨੂੰ ਸੰਮਨ ਵੀ ਭੇਜ ਪੁੱਛਗਿੱਛ ਲਈ ਬੁਲਾਇਆ ਸੀ। ਪਰ ਅਜੇ ਤਕ ਕੋਈ ਵੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਈਡੀ ਸਾਹਮਣੇ ਪੇਸ਼ ਨਹੀਂ ਹੋਇਆ। ਦਰਅਸਲ ਹਨੀ 3 ਫਰਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਆਇਆ ਸੀ ਪਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। 4 ਫਰਵਰੀ ਨੂੰ ਹਨੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਈਡੀ ਨੇ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ। 8 ਫਰਵਰੀ ਨੂੰ ਉਸ ਦਾ ਚਾਰ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਹਨੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਈਡੀ ਨੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ। 11 ਫਰਵਰੀ ਨੂੰ ਉਸ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਈਡੀ ਦੇ ਛਾਪਿਆਂ ਦੌਰਾਨ ਭੁਪਿੰਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ ਦੇ ਟਿਕਾਣਿਆਂ ਤੋਂ ਕਰੋੜਾਂ ਰੁਪਏ ਅਤੇ ਮਹਿੰਗੇ ਸਾਮਾਨ ਬਰਾਮਦ ਕੀਤੇ ਗਏ ਸਨ, ਜਿਸ ਦਾ ਸਰੋਤ ਗੈਰ-ਕਾਨੂੰਨੀ ਮਾਈਨਿੰਗ, ਤਬਾਦਲੇ ਤੇ ਨਿਯੁਕਤੀਆਂ ਸਨ। ਦਰਅਸਲ 12 ਜਨਵਰੀ ਨੂੰ ਈਡੀ ਨੇ ਮੁਹਾਲੀ ਵਿੱਚ ਭੁਪਿੰਦਰ ਸਿੰਘ ਹਨੀ ਦੇ ਘਰ ਛਾਪਾ ਮਾਰ ਕੇ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਸਨ। ਬਾਅਦ ਵਿੱਚ ਉਸਦੇ ਦੋਸਤ ਦੇ ਘਰੋਂ ਵੀ ਦੋ ਕਰੋੜ ਰੁਪਏ ਮਿਲੇ ਸਨ। ਈਡੀ ਨੇ ਹਨੀ ਨੂੰ 3 ਫਰਵਰੀ ਦੀ ਰਾਤ ਨੂੰ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦੱਸ ਦਈਏ ਅਜੇ ਤਕ ਭੁਪਿੰਦਰ ਸਿੰਘ ਹਨੀ ਨੇ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਨਹੀਂ ਦਿੱਤੀ ਹੈ। ਹਨੀ ਦਾ 14 ਦਿਨ ਦਾ ਰਿਮਾਂਡ 11 ਫਰਵਰੀ ਨੂੰ ਦਿੱਤਾ ਗਿਆ ਸੀ ਅਤੇ ਇਹ ਇਸ ਹਫਤੇ ਖਤਮ ਹੋਣ ਵਾਲਾ ਹੈ।

Comment here