ਪਟਿਆਲਾ: ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਟਿਆਲਾ ਜੇਲ੍ਹ ਦਾ ਦੌਰਾ ਕਰਕੇ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲਿਆ। ਇਸ ਦਾ ਜਾਇਜ਼ਾ ਲੈਂਦੇ ਹੋਏ ਜੇਲ੍ਹ ਮੰਤਰੀ ਬੈਂਸ ਨੇ ਅਹਿਮ ਬਿਆਨ ਦਿੰਦੇ ਹੋਏ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਜੇਲ੍ਹ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਦੇ ਰਾਜ ਵਿੱਚ ਪਹਿਲਾਂ ਵਾਂਗ ਕੰਮ ਨਹੀਂ ਚੱਲਣਗੇ। ਇਸ ਦੌਰਾਨ ਉਨ੍ਹਾਂ ਸਖ਼ਤ ਕਾਰਵਾਈ ਕਰਦਿਆਂ ਕਿਹਾ ਕਿ ਜੇਲ੍ਹ ਅੰਦਰ ਕੋਈ ਵੀ ਮੋਬਾਈਲ ਜਾਂ ਨਸ਼ੀਲੇ ਪਦਾਰਥਾਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪਟਿਆਲਾ ਜੇਲ੍ਹ ਦੇ ਦੌਰੇ ਦੌਰਾਨ ਜੇਲ੍ਹ ਮੰਤਰੀ ਬੈਂਸ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜੇਲ੍ਹ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਮਾਈਨਿੰਗ ‘ਤੇ ਸਰਕਾਰ ਜਲਦ ਹੀ ਕੋਈ ਫੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਕੈਦੀ ਨਾਲ ਕੈਦੀ ਵਰਗਾ ਸਲੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦਬਾਜ਼ੀ ਵਿੱਚ ਕੋਈ ਵੱਡਾ ਫੈਸਲਾ ਨਹੀਂ ਲਿਆ ਜਾਵੇਗਾ।
ਹਰਜੋਤ ਬੈਂਸ ਨੇ ਪਟਿਆਲਾ ਜੇਲ ਦਾ ਕੀਤਾ ਦੌਰਾ

Comment here