ਸਿਆਸਤਖਬਰਾਂਚਲੰਤ ਮਾਮਲੇ

ਹਰਪਾਲ ਚੀਮਾ ਕਰਨੇ 2023-24 ਬਜਟ ਪੇਸ਼

ਜਲੰਧਰ-ਪੰਜਾਬ ਸਰਕਾਰ 10 ਮਾਰਚ ਨੂੰ ਵਿਧਾਨ ਸਭਾ ’ਚ ਬਜਟ ਪੇਸ਼ ਕਰੇਗੀ। ਪੰਜਾਬ ਵਿਧਾਨ ਸਭਾ ਵੱਲੋਂ ਅੱਜ ਤੇ ਕੱਲ੍ਹ ਦੀਆਂ ਵਿਧਾਨ ਸਭਾ ਦੀਆਂ ਬੈਠਕਾਂ ਸਬੰਧੀ ਜੋ ਏਜੰਡਾ ਜਨਤਕ ਕੀਤਾ ਗਿਆ ਹੈ, ਉਸ ’ਚ ਦੱਸਿਆ ਗਿਆ ਹੈ ਕਿ ਸਵੇਰੇ 10 ਵਜੇ ਵਿਧਾਨ ਸਭਾ ਦੀ ਬੈਠਕ ਸ਼ੁਰੂ ਹੋਵੇਗੀ, ਜਿਸ ’ਚ ਸਭ ਤੋਂ ਪਹਿਲਾਂ ਵੱਖ-ਵੱਖ ਸੂਚੀਆਂ ’ਚ ਦਰਜ ਸਵਾਲ ਪੁੱਛੇ ਜਾਣਗੇ ਅਤੇ ਉਨ੍ਹਾਂ ਦੇ ਜਵਾਬ ਦਿੱਤੇ ਜਾਣਗੇ। ਉਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2023-24 ਲਈ ਬਜਟ ਅਨੁਮਾਨ ਸਦਨ ’ਚ ਪੇਸ਼ ਕੀਤੇ ਜਾਣਗੇ। ਪੰਜਾਬ ਸਰਕਾਰ ਇਸ ਬਜਟ ’ਚ ਖ਼ਾਸ ਤੌਰ ’ਤੇ ਸਿੱਖਿਆ, ਫਸਲੀ ਵਿਭਿੰਨਤਾ, ਸਅਨਤੀ ਖੇਤਰ ’ਤੇ ਧਿਆਨ ਕੇਂਦਰਿਤ ਕਰ ਸਕਦੀ ਹੈ।ਭਗਵੰਤ ਮਾਨ ਸਰਕਾਰ ਦਾ ਗਠਨ 2022 ’ਚ ਹੋਇਆ ਸੀ ਅਤੇ ਉਸ ਸਮੇਂ ਸਰਕਾਰ ਨੇ ਸਭ ਤੋਂ ਪਹਿਲਾਂ 3 ਮਹੀਨਿਆਂ ਲਈ ਅਨੁਪੂਰਕ ਮੰਗਾਂ ਵਿਧਾਨ ਸਭਾ ਤੋਂ ਪਾਸ ਕਰਵਾਈਆਂ ਸਨ। ਉਸ ਤੋਂ ਬਾਅਦ ਸਰਕਾਰ ਨੇ ਆਪਣਾ ਬਜਟ ਪੇਸ਼ ਕੀਤਾ ਸੀ। ਇਸ ਵਾਰ 2023-24 ਸਾਲ ਲਈ ਸਰਕਾਰ ਵੱਲੋਂ ਪੂਰਾ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਵੱਖ-ਵੱਖ ਵਰਗਾਂ ਦੇ ਲੋਕਾਂ ਦੀਆਂ ਨਜ਼ਰਾਂ ਬਜਟ ’ਤੇ ਟਿਕੀਆਂ ਹੋਈਆਂ ਹਨ।

Comment here