ਸਿਆਸਤਖਬਰਾਂਚਲੰਤ ਮਾਮਲੇ

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ 21 ਨੂੰ

ਚੰਡੀਗੜ੍ਹ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ 21 ਦਸੰਬਰ ਨੂੰ ਹੋਵੇਗੀ। ਇਹ ਚੋਣ ਕੁਰੂਕਸ਼ੇਤਰ ਦੇ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਹੋਵੇਗੀ ਅਤੇ ਸਰਕਾਰ ਨੇ ਕੁਰੂਕਸ਼ੇਤਰ ਦੇ ਡੀ.ਸੀ. ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ 11 ਮੈਂਬਰੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿਚ 5 ਅਹੁਦੇਦਾਰ ਤੇ 6 ਮੈਂਬਰ ਹੋਣਗੇ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨ ਅਨੁਸਾਰ ਕੁਰੂਕਸ਼ੇਤਰ ਦਾ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਇਸ ਕਮੇਟੀ ਦਾ ਹੈਡਕੁਆਰਟਰ ਹੋਵੇਗਾ। ਇਸ ਤੋਂ ਪਹਿਲਾਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨਵ-ਨਿਯੁਕਤ ਕਮੇਟੀ ਮੈਂਬਰਾਂ ਨਾਲ ਮੁੱਖ ਮੰਤਰੀ ਖੱਟਰ ਦਾ ਧੰਨਵਾਦ ਕਰਨ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ’ਤੇ ਗਏ ਅਤੇ ਧੰਨਵਾਦ ਕਰਨ ਬਾਅਦ ਦਾਦੂਵਾਲ ਨੇ ਕਮੇਟੀ ਦੇ ਮੁੱਖ ਸੇਵਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਇੱਛਾ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕਮੇਟੀ ਦੀ ਚੋਣ ਹੋਣ ਤੱਕ ਆਪਣੇ ਅਹੁਦੇ ’ਤੇ ਬਣੇ ਰਹਿਣ ਦੀ ਅਪੀਲ ਕੀਤੀ ਤਾਂ ਦਾਦੂਵਾਲ ਨੇ ਇਸ ਨੂੰ ਸਵੀਕਾਰ ਕਰ ਲਿਆ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵਨਿਯੁਕਤ ਮੈਂਬਰਾਂ ਨੇ ਮੁੱਖ ਮੰਤਰੀ ਖੱਟਰ ਵਲੋਂ ਸੁਪਰੀਮ ਕੋਰਟ ਵਿਚ ਹਰਿਆਣਾ ਲਈ ਵੱਖਰੀ ਕਮੇਟੀ ਲਈ ਮਾਮਲੇ ਦੀ ਠੋਸ ਪੈਰਵੀ ਕਰਨ ਅਤੇ ਵੱਖਰੀ ਕਮੇਟੀ ਬਣਵਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ 11 ਮੈਂਬਰੀ ਕਾਰਜਕਾਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜੋ ਕਮੇਟੀ ਦੇ ਨਵੇਂ ਮੈਂਬਰਾਂ ਦੀ ਚੋਣ ਹੋਣ ਤੱਕ ਸੂਬੇ ਦੇ 52 ਇਤਿਹਾਸਕ ਗੁਰਦੁਆਰਿਆਂ ਦੇ ਪ੍ਰਸ਼ਾਸਨਿਕ ਪ੍ਰਬੰਧ ਦਾ ਕਾਰਜ ਵੇਖੇਗੀ।

Comment here