ਸਿਆਸਤਖਬਰਾਂਚਲੰਤ ਮਾਮਲੇ

ਹਰਿਆਣਾ ਗੁਰਦੁਆਰਿਆਂ ਦਾ ਪ੍ਰਬੰਧ ਸਿੱਖਾਂ ਨੇ ਨਹੀਂ ਸਰਕਾਰ ਨੇ ਸਾਂਭਿਆ ਹੋਇਆ : ਜਥੇਦਾਰ ਹਰਪ੍ਰੀਤ ਸਿੰਘ

ਆਨੰਦਪੁਰ ਸਾਹਿਬ-ਅੱਜ ਹੋਲੇ-ਮਹੱਲੇ ਦਾ ਆਖਰੀ ਦਿਨ ਜਥੇਦਾਰ ਦੇ ਇਸ ਬਿਆਨ ਨੇ ਇਕ ਵਾਰ ਫੇਰ ਮਾਹੌਲ ਨੂੰ ਗਰਮਾ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਜੱਥੇਦਾਰ ਨੇ ਕੇਂਦਰ ਉਤੇ ਨਿਸ਼ਾਨਾ ਸਾਧਿਆ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੇ ਸਾਜਿਸ਼ ਤਹਿਤ ਦੋ ਟੁਕੜੇ ਕੀਤੇ ਗਏ ਹਨ। ਉਨ੍ਹਾਂ ਨੂੰ ਖਾਲਸੇ ਦੀ ਬਦਦੁਆ ਲੱਗੇਗੀ। ਉਨ੍ਹਾਂ ਕਿਹਾ ਜਿਸ ਤਰ੍ਹਾਂ ਐਸਜੀਪੀਸੀ ਦੇ ਦੋ ਟੁਕੜੇ ਕੀਤੇ ਗਏ ਹਨ, ਉਸੇ ਤਰ੍ਹਾਂ ਅਕਾਲ ਪੁਰਖ ਵੀ ਪਾਰਲੀਮੈਂਟ ਦੇ ਕਈ ਟੁਕੜੇ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚਲੇ ਗੁਰਦੁਆਰਿਆਂ ਦਾ ਪ੍ਰਬੰਧ ਸਿੱਖਾਂ ਨੇ ਨਹੀਂ ਸਰਕਾਰ ਨੇ ਸਾਂਭਿਆ ਹੋਇਆ ਹੈ। ਸਿੱਖਾਂ ਨੂੰ ਕਮਜੋਰ ਕਰਨ ਲਈ ਗੁਰਦੁਆਰਿਆਂ ਦਾ ਪ੍ਰਬੰਧ ਸਾਂਭ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਕ ਆਜਾਦ ਹੋ ਗਿਆ ਹੈ ਪਰ ਸਿੱਖਾਂ ਨੂੰ ਹਾਲੇ ਤੱਕ ਆਜਾਦੀ ਨਹੀਂ ਮਿਲੀ ਹੈ। ਸੋਸ਼ਲ ਮੀਡੀਆ ਉਤੇ ਸਿੱਖ ਸੰਸਥਾਵਾਂ ਖਿਲਾਫ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕੌਮ ਵਿੱਚ ਵੰਡੀਆਂ ਪਾਉਣ ਵਾਲੇ ਕੰਮ ਨਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗੋਲਕਾਂ ਉਤੇ ਕਬਜ਼ਾ ਕਰਨਾ ਗਲਤ ਹੈ।

Comment here