ਸਿਆਸਤਖਬਰਾਂਚਲੰਤ ਮਾਮਲੇ

ਹਰਿਆਣਾ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਕਮੇਟੀ ਹਵਾਲੇ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਸੁਪਰੀਮ ਕੋਰਟ ਨੇ ਅੱਜ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਕੀਤੇ ਜਾਣ ਦਾ ਫ਼ੈਸਲਾ ਸੁਣਾ ਦਿੱਤਾ ਹੈ।ਸੁਪਰੀਮ ਕੋਰਟ ਨੇ ਹਰਿਆਣਾ ‘ਚ ਗੁਰਦੁਆਰਿਆਂ ਦੇ ਪ੍ਰਬੰਧਨ ਲਈ ਬਣਾਏ ਗਏ 2014 ਦੇ ਕਾਨੂੰਨ ਨੂੰ ਸੰਵਿਧਾਨਕ ਕਰਾਰ ਦਿੱਤਾ। ਹਰਿਆਣਾ ਦੇ ਗੁਰਦੁਆਰਿਆਂ ਦਾ ਮੈਨਜਮੈਂਟ ਗੁਰਦੁਆਰਾ ਮੈਨੇਜਮੈਂਟ ਕਮੇਟੀ ਹੀ ਕਰੇਗੀ। ਸੁਪਰੀਮ ਕੋਰਟ ‘ਚ ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੀ 2 ਜੱਜਾਂ ਦੀ ਬੈਂਚ ਨੇ ਆਪਣੇ ਫ਼ੈਸਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਕੰਟਰੋਲ ਵਾਲੇ ਗੁਰਦੁਆਰਿਆਂ ‘ਤੇ ਕਬਜ਼ਾ ਕਰਨ ਦੀ ਹਰਿਆਣਾ ਸਰਕਾਰ ਦੀ ਦਲੀਲ ਨੂੰ ਖਾਰਜ ਕਰ ਦਿੱਤਾ।
ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ‘ਚ ਕਾਨੂੰਨ iਖ਼ਲਾਫ਼ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ ਹੈ ਅਤੇ ਕਾਨੂੰਨ ਦੀ ਵੈਧਤਾ ਬਰਕਰਾਰ ਰੱਖੀ ਹੈ। ਹਰਭਜਨ ਸਿੰਘ ਨਾਮ ਦੇ ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ‘ਚ ਹਰਿਆਣਾ ਕਾਨੂੰਨ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਸੀ ਕਿ ਰਾਜ ਵਿਧਾਨ ਮੰਡਲ ਕੋਲ ਗੁਰਦੁਆਰਾ ਪ੍ਰਬੰਧਨ ਲਈ ਕੋਈ ਸੰਗਠਨ ਬਣਾਉਣ ਦਾ ਅਧਿਕਾਰ ਨਹੀਂ ਹੈ। ਪਟੀਸ਼ਨਕਰਤਾ ਦਾ ਕਹਿਣਾ ਸੀ ਕਿ ਇਹ ਅਧਿਕਾਰ ਸਿਰਫ਼ ਸੰਸਦ ਕੋਲ ਹੈ। ਹਰਿਆਣਾ ਕਾਨੂੰਨ ਨੂੰ ਚੁਣੌਤੀ ਦਿੰਦੇ ਹੋਏ ਹਰਭਜਨ ਨੇ ਸੁਪਰੀਮ ਕੋਰਟ ‘ਚ ਕਿਹਾ ਕਿ ਇਹ ਸਿੱਖ ਗੁਰਦੁਆਰਾ ਐਕਟ 1925, ਰਾਜ ਪੁਨਰਗਠਨ ਐਕਟ 1956, ਪੰਜਾਬ ਪੁਨਰਗਠਨ ਐਕਟ 1966 ਅਤੇ ਅੰਤਰਰਾਜੀ ਨਿਗਮ ਐਕਟ 1957 ਦੀ ਵੀ ਉਲੰਘਣਾ ਹੈ।
ਫ਼ੈਸਲੇ ਖਿਲਾਫ ਪਟੀਸ਼ਨ ਦਾਇਰ ਕਰਾਂਗੇ-ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਅਮਲ ਕਰਨਗੇ। ਕੋਰਟ ਵਲੋਂ ਜੋ ਫ਼ੈਸਲਾ ਲਿਆ ਗਿਆ ਹੈ, ਉਸ ਦੀ ਕਾਪੀ ਅਜੇ ਤੱਕ ਸਾਡੇ ਕੋਲ ਨਹੀਂ ਪੁੱਜੀ। ਸਰਕਾਰ ਵਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਧਾਮੀ ਨੇ ਕਿਹਾ ਕਿ ਅਸੀਂ ਇਸ ਫ਼ੈਸਲੇ ਦੇ ਖਿਲਾਫ ਪੁਨਰ ਵਿਚਾਰ ਕਰਨ ਦੀ ਪਟੀਸ਼ਨ ਜ਼ਰੂਰ ਦਾਇਰ ਕਰਾਂਗੇ। ਇਹ ਫ਼ੈਸਲਾਂ ਸਾਡੀਆਂ ਭਾਵਨਾਵਾਂ ਦੇ ਮੁਤਾਬਕ ਨਹੀਂ ਹੈ, ਜਿਸ ਕਰਕੇ ਅਸੀਂ ਆਪਣੇ ਵਲੋਂ ਚਾਰਾਜ਼ੌਹੀ ਜ਼ਰੂਰ ਕਰਾਂਗੇ।
ਦੱਸ ਦੇਈਏ ਕਿ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਦੇਣ ਵਾਲੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਸਿੱਖ ਧਰਮ ਅਤੇ ਸ਼੍ਰੋਮਣੀ ਕਮੇਟੀ ਦੇ ਗਲਿਆਰਿਆਂ ‘ਚ ਹਫ਼ੜਾ-ਦਫ਼ੜੀ ਮੱਚ ਗਈ। ਇਸ ਫ਼ੈਸਲੇ ਦਾ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਅੰਮ੍ਰਿਤਸਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ, ਜਿਸ ’ਚ ਇਸ ਮਾਮਲੇ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਮਾਹਿਰਾਂ ਦੀ ਸਲਾਹ ਲਈ ਗਈ।

ਦਾਦੂਵਾਲ ਵਲੋਂ ਖੁਸ਼ੀ ਦਾ ਇਜ਼ਹਾਰ

ਇਸ ਮਾਮਲੇ ‘ਤੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਕਮੇਟੀ ਦੀ ਰਿਟ ਪਟੀਸ਼ਨ ਨੂੰ ਰੱਦ ਕਰਨ ‘ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਵੀਡੀਓ ਜਾਰੀ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਤੇ ਵਕੀਲਾਂ ਦਾ ਧੰਨਵਾਦ ਕਰਦਿਆਂ ਤੇ ਹਰਿਆਣਾ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਹੁਣ ਹਰਿਆਣਾ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਰਹੇ ਸਕੂਲਾਂ ਕਾਲਜਾਂ, ਟਰੱਸਟਾਂ ਤੇ ਮੈਡੀਕਲ ਕਾਲਜਾਂ ਆਦਿ ਦਾ ਪ੍ਰਬੰਧ ਤੇ ਸੇਵਾ ਸੰਭਾਲ ਹਰਿਆਣਾ ਦੀਆਂ ਸੰਗਤਾਂ ਵਲੋਂ ਹੀ ਕੀਤੀ ਜਾਵੇਗੀ।

Comment here