ਲੁਧਿਆਣਾ: ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਹੁਤ ਸਾਰੇ ਰਾਸ਼ਟਰੀ ਆਗੂ ਆਪਣੀ ਪਾਰਟੀ ਲਈ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ। ਜਿਨ੍ਹਾਂ ‘ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਪ੍ਰਮੁੱਖ ਚਿਹਰੇ ਹਨ। ਉੱਥੇ ਹੀ ਕੇਂਦਰੀ ਮੰਤਰੀ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ, ਹਰਦੀਪ ਸਿੰਘ ਪੁਰੀ, ਗਜੇਂਦਰ ਸਿੰਘ ਸ਼ੇਖਾਵਤ ਅਤੇ ਮੀਨਾਕਸ਼ੀ ਲੇਖੀ ਇੱਥੇ ਆ ਚੁੱਕੇ ਹਨ। ਹੁਣ ਪੰਜਾਬ ਚੋਣਾਂ ‘ਚ ਹਰਿਆਣਾ ਅਤੇ ਹਿਮਾਚਲ ਦੇ ਮੰਤਰੀਆਂ ਦੀ ਐਂਟਰੀ ਵੀ ਹੋ ਗਈ ਹੈ। ਜਿਨ੍ਹਾਂ ਵਿੱਚ ਮੁੱਖ ਮੰਤਰੀਆਂ ਮਨੋਹਰ ਲਾਲ ਖੱਟੜ ਅਤੇ ਜੈਰਾਮ ਠਾਕੁਰ ਦੀ ਐਂਟਰੀ ਸ਼ਾਮਿਲ ਹੈ, ਜੋ ਵੱਖ-ਵੱਖ ਸੀਟਾਂ ‘ਤੇ ਭਾਜਪਾ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਅਤੇ ਢੀਂਡਸਾ ਗਰੁੱਪ ਦੇ ਉਮੀਦਵਾਰਾਂ ਲਈ ਵੋਟ ਮੰਗ ਰਹੇ ਹਨ। ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਵੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਦੇ ਪੱਖ ‘ਚ ਚੋਣ ਪ੍ਰਚਾਰ ਕਰ ਚੁੱਕੇ ਹਨ। ਹਾਲਾਂਕਿ ਕਾਂਗਰਸ ਵੱਲੋਂ ਵੀ ਆਪਣੀ ਪਾਰਟੀ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਸਮੇਤ ਕਈ ਦਿੱਗਜ਼ ਨੇਤਾਵਾਂ ਨੂੰ ਪੰਜਾਬ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।
ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀਆਂ ਦੀ ਪੰਜਾਬ ਚੋਣਾਂ ‘ਚ ਐਂਟਰੀ

Comment here