ਸਿਆਸਤਖਬਰਾਂਚਲੰਤ ਮਾਮਲੇ

ਹਰਿਆਣਾ ਦੇ ਨੂਹ ਹਿੰਸਾ ’ਚ ਕਾਂਗਰਸ ਵਿਧਾਇਕ ਮਾਮਨ ਖਾਨ ਗ੍ਰਿਫ਼ਤਾਰ

ਗੁੜਗਾਓਂ-ਕਾਂਗਰਸ ਵਿਧਾਇਕ ਮਾਮਨ ਖਾਨ ‘ਤੇ ਨੂਹ ਹਿੰਸਾ ਮਾਮਲੇ ’ਚ ਹਰਿਆਣਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਵਿਧਾਇਕ ਨੂੰ ਐੱਸ. ਆਈ. ਟੀ. ਨੇ ਕਾਬੂ ਕੀਤਾ। ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ ਖਾਨ ਦੇ ਗੁੜਗਾਓਂ, ਚੰਡੀਗੜ੍ਹ ਦੇ ਟਿਕਾਣਿਆਂ ’ਤੇ ਰੇਡ ਕੀਤੀ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਮਾਮਨ ਖਾਨ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਇਸ ’ਤੇ ਵੀਰਵਾਰ ਨੂੰ ਸੁਣਵਾਈ ਹੋਈ।
ਸੂਤਰਾਂ ਮੁਤਾਬਕ ਨੂਹ ਹਿੰਸਾ ਦੀ ਜਾਂਚ ਲਈ ਵਿਧਾਇਕ ਮਾਮਨ ਖਾਨ ਨੂੰ ਸੰਮਨ ਜਾਰੀ ਕੀਤਾ ਗਿਆ ਸੀ ਪਰ ਵਿਧਾਇਕ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਵੀਰਵਾਰ ਰਾਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਾਮਨ ਖਾਨ ‘ਤੇ ਹਿੰਸਾ ਭੜਕਾਉਣ ਦਾ ਦੋਸ਼ ਹੈ। ਇਸ ਕਾਰਨ ਉਹ ਜਾਂਚ ਏਜੰਸੀਆਂ ਦੇ ਰਡਾਰ ‘ਤੇ ਸੀ।
ਸੂਤਰਾਂ ਅਨੁਸਾਰ ਹਰਿਆਣਾ ਪੁਲਸ ਕੋਲ ਨੂਹ ਹਿੰਸਾ ਦੀ ਸਾਜ਼ਿਸ਼ ‘ਚ ਮਾਮਨ ਖਾਨ ਦੇ ਸ਼ਾਮਲ ਹੋਣ ਦੇ ਪੁਖਤਾ ਸਬੂਤ ਹਨ ਅਤੇ ਇਸ ਦੀ ਜਾਂਚ ਲਈ ਮਾਮਨ ਖਾਨ ਨੂੰ 2 ਵਾਰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ ਪਰ ਦੋਵੇਂ ਵਾਰ ਉਹ ਜਾਂਚ ‘ਚ ਸ਼ਾਮਲ ਨਹੀਂ ਹੋਏ ਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮਾਮਨ ਖਾਨ ਨੂੰ ਸ਼ੁੱਕਰਵਾਰ ਯਾਨੀ ਅੱਜ ਨੂਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Comment here