ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਦੇ ਸੋਸ਼ਲ ਮੀਡੀਆ ਮੰਚ ਤੋਂ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਅਜਿਹਾ ਸ਼ਕਤੀ ਪ੍ਰਦਰਸ਼ਨ ਕਰਨਾ ਸਿੱਖ ਮਰਿਆਦਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਹ ਕਾਰਕੁਨ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਅਤੇ ਉਸ ਦੇ ਅੰਦਰ ਇਕ ਜਲੂਸ ਦੇ ਰੂਪ ਵਿੱਚ ਆਏ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਮੀਡੀਆ ਕਰਮੀਆਂ ਵੱਲੋਂ ਕੀਤੀ ਕਵਰੇਜ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਅਸਥਾਨ ’ਤੇ ਹਰ ਕੋਈ ਇਕ ਨਿਮਾਣੇ ਇਨਸਾਨ ਵਜੋਂ ਨਤਮਸਤਕ ਹੋਣ ਲਈ ਆਉਂਦਾ ਹੈ ।
ਹਰਿਮੰਦਰ ਸਾਹਿਬ ਚ ਨਵਜੋਤ ਨੇ ਸ਼ਕਤੀ ਪ੍ਰਦਰਸ਼ਨ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪੁਚਾਈ-ਬੀਬੀ ਜਗੀਰ ਕੌਰ

Comment here