ਸਿਆਸਤਖਬਰਾਂਚਲੰਤ ਮਾਮਲੇ

ਹਰਿਮੰਦਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

ਅੰਮ੍ਰਿਤਸਰ– ਅੱਜ ਮਿਸ਼ਨ ਪੰਜਾਬ ਤਹਿਤ ਪਹਿਲੀ ਵਾਰ ਕਾਂਗਰਸ ਦੇ ਦਿੱਗਜ ਨੇਤਾ ਰਾਹੁਲ ਗਾਂਧੀ ਪੰਜਾਬ ਪਹੁੰਚੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕਾਰ ਤੋਂ ਲੈ ਕੇ ਦਰਬਾਰ ਸਾਹਿਬ ਤੱਕ ਰਹੇ ਨਾਲੋ-ਨਾਲ ਨਜ਼ਰ ਆਏ। ਰਾਹੁਲ ਗਾਂਧੀ ਕਾਂਗਰਸ ਉਮੀਦਵਾਰਾਂ ਨਾਲ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਇਕੱਠੇ ਲੰਗਰ ਵੀ ਛਕਿਆ। ਉਨ੍ਹਾਂ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਰਗਿਆਣਾ ਮਾਤਾ ਮੰਦਰ ਅਤੇ ਸ਼੍ਰੀ ਰਾਮ ਤੀਰਥ ਖੇਤਰ ਦਾ ਵੀ ਦੌਰਾ ਕੀਤਾ। ਰਾਹੁਲ ਗਾਂਧੀ ਦਾ ਸਵੇਰੇ 9 ਵਜੇ ਏਅਰਪੋਰਟ ਪਹੁੰਚਣ ਦਾ ਪ੍ਰੋਗਰਾਮ ਸੀ, ਪਰ ਉਹ ਕਰੀਬ 12 ਵਜੇ ਪਹੁੰਚੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਗਾਂਧੀ ਦਾ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਵਾਗਤ ਕੀਤਾ। ਫੇਰ ਸਾਰੇ ਇਕੱਠੇ ਹਰਿਮੰਦਰ ਸਾਹਿਬ ਗਏ। ਉਨ੍ਹਾਂ ਦੇ ਨਾਲ ਕਾਂਗਰਸ ਦੇ 109 ਉਮੀਦਵਾਰ ਵੀ ਸਨ। ਇਸ ਉਪਰੰਤ ਉਹ ਜਲੰਧਰ ਰਵਾਨਾ ਹੋ ਗਏ।

Comment here