ਅਪਰਾਧਸਿਆਸਤਖਬਰਾਂਦੁਨੀਆ

ਹਸਪਤਾਲ ਦੇ ਹੋਸਟਲ ’ਚੋਂ ਹਿੰਦੂ ਨਰਸ ਦੀ ਲਾਸ਼ ਬਰਾਮਦ

ਲਾਹੌਰ-ਸਰਹੱਦ ਪਾਰਲੇ ਸੂਤਰਾਂ ਅਨੁਸਾਰ ਲਾਹੌਰ ਦੇ ਸਰਵਿਸਿਜ਼ ਹਸਪਤਾਲ ਦੇ ਹੋਸਟਲ ਦੇ ਇਕ ਕਮਰੇ ’ਚੋਂ ਅੱਜ ਸਵੇਰੇ ਇਕ ਹਿੰਦੂ ਨਰਸ ਦੀ ਲਾਸ਼ ਮਿਲੀ ਹੈ। ਮ੍ਰਿਤਕ ਸੋਨੀਆ ਦੀ ਮੌਤ ਕਿਵੇਂ ਹੋਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਰਹੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸੂਤਰਾਂ ਅਨੁਸਾਰ ਅੱਜ ਸਵੇਰੇ ਜਦੋਂ ਸਰਵਿਸਿਜ਼ ਹਸਪਤਾਲ ਲਾਹੌਰ ਦੀ ਨਰਸ ਵਜੋਂ ਸੇਵਾ ਨਿਭਾ ਰਹੀ ਹਿੰਦੂ ਲੜਕੀ ਸੋਨੀਆ ਡਿਊਟੀ ’ਤੇ ਨਹੀਂ ਪਹੁੰਚੀ। ਇਸ ਦੌਰਾਨ ਉਸ ਦੇ ਨਾਲ ਕੰਮ ਕਰਨ ਵਾਲੀ ਇਕ ਹੋਰ ਨਰਸ ਸੋਨੀਆ ਦੇ ਕਮਰੇ ’ਚ ਚਲੀ ਗਈ।
ਕਮਰੇ ਨੂੰ ਅੰਦਰੋਂ ਤਾਲਾ ਲੱਗਿਆ ਹੋਇਆ ਸੀ ਤੇ ਕਾਫੀ ਹੰਗਾਮਾ ਕਰਨ ਦੇ ਬਾਵਜੂਦ ਜਦੋਂ ਦਰਵਾਜ਼ਾ ਨਾ ਖੁੱਲਿ੍ਹਆ ਤਾਂ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਸੋਨੀਆ ਬੈੱਡ ’ਤੇ ਮ੍ਰਿਤਕ ਪਈ ਸੀ। ਉਸ ਦੇ ਕਮਰੇ ’ਚੋਂ ਕੁਝ ਟੀਕੇ ਵੀ ਮਿਲੇ ਹਨ, ਜਿਸ ਕਾਰਨ ਪੁਲਸ ਇਹ ਬਿਆਨ ਦੇ ਰਹੀ ਹੈ ਕਿ ਸੋਨੀਆ ਦੀ ਮੌਤ ਓਵਰਡੋਜ਼ ਕਾਰਨ ਹੋਈ ਹੈ, ਜਦਕਿ ਸੋਨੀਆ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੋਸ਼ ਨੂੰ ਝੂਠ ਤੇ ਗ਼ਲਤ ਦੱਸਿਆ ਹੈ।ਪਰਿਵਾਰ ਨੇ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

Comment here