ਸਿਆਸਤਖਬਰਾਂਚਲੰਤ ਮਾਮਲੇ

ਹਾਈਕੋਰਟ ਚ ਸਿੱਖ ਜੱਜਾਂ ਦੀ ਨਿਯੁਕਤੀ ਨਾ ਕਰਨ ‘ਤੇ ਸਵਾਲ

ਪ੍ਰਧਾਨ ਮੰਤਰੀ ਦਖ਼ਲ ਦੇ ਕੇ ਮਸਲਾ ਹੱਲ ਕਰਨ-ਸੁਖਬੀਰ
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਵਕੀਲਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡੀਸ਼ਨਲ ਜੱਜਾਂ ਵਜੋਂ ਨਿਯੁਕਤ ਕਰਨ ਸਮੇਂ ਸਿੱਖਾਂ ਨੂੰ ਸੂਚੀ ਵਿਚੋਂ ਬਾਹਰ ਰੱਖਣ ਦੇ ਮਾਮਲੇ ਵਿਚ ਦਖ਼ਲ ਦੇਣ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਮਸਲਾ ਹੱਲ ਕਰਵਾਉਣ । ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਤੁਹਾਨੂੰ ਇਸ ਗੱਲ ‘ਤੇ ਚਿੰਤਾ ਹੋਵੇਗੀ ਕਿ ਸਿੱਖ ਕੌਮ ਦਾ ਇਕ ਵੀ ਮੈਂਬਰ ਉਨ੍ਹਾਂ 11 ਵਕੀਲਾਂ ਦੀ ਸੂਚੀ ਵਿਚ ਨਹੀਂ ਹੈ ਜਿਨ੍ਹਾਂ ਦੀ ਨਿਯੁਕਤੀ ਲਈ ਕੇਂਦਰ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਉਸ ਵੇਲੇ ਬਹੁਤ ਨਿਰਾਸ਼ਾ ਹੋਈ ਹੈ ਜਦੋਂ ਸੁਪਰੀਮ ਕੋਰਟ ਵਿਚ ਵੀ ਇਕ ਵੀ ਸਿੱਖ ਜੱਜ ਨਹੀਂ ਹੈ । ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖਾਂ ਤੇ ਹੋਰ ਪੰਜਾਬੀ ਨਾਮੀ ਵਕੀਲਾਂ ਦੀ ਕੋਈ ਘਾਟ ਨਹੀਂ ਹੈ ਜਿਨ੍ਹਾਂ ਸਮਾਜ ਵਾਸਤੇ ਵਿਲੱਖਣ ਸੇਵਾਵਾਂ ਦਿੱਤੀਆਂ ਹਨ ।

Comment here