ਅਪਰਾਧਸਿਆਸਤਖਬਰਾਂ

ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਦਿੱਤੀ ਜ਼ਮਾਨਤ

ਚੰਡੀਗੜ੍ਹ-ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਲਈ ਇਹ ਵੱਡੀ ਰਾਹਤ ਦੀ ਖਬਰ ਹੈ। ਦੱਸ ਦਈਏ ਕਿ ਵਿਜੀਲੈਂਸ ਨੇ ਆਸ਼ੂ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਗਿਆ ਸੀ, ਜਦ ਉਹ ਸੈਲੂਨ ਵਿਚ ਵਾਲਾਂ ਦੀ ਕਟਿੰਗ ਕਰਵਾਉਣ ਲਈ ਆਏ ਸਨ। ਕਾਂਗਰਸ ਨੇ ਇਸ ਗ੍ਰਿਫਤਾਰੀ ਦਾ ਭਾਰੀ ਵਿਰੋਧ ਕੀਤਾ ਸੀ। ਵਿਜੀਲੈਂਸ ਬਿਊਰੋ ਨੇ ਮੰਡੀਆਂ ਵਿਚੋਂ ਅਨਾਜ ਦੀ ਢੋਆ-ਢੁਆਈ ਲਈ ਕਥਿਤ ਟਰਾਂਸਪੋਰਟ ਟੈਂਡਰ ਘੁਟਾਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਵੀ ਸ਼ਾਮਲ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸਲ ਵਿਚ, ਪੰਜਾਬ ਦੇ ਖ਼ੁਰਾਕ ਤੇ ਸਪਲਾਈ ਵਿਭਾਗ ਵੱਲੋਂ ਸਾਲ 2020-21 ਦੌਰਾਨ ਅਨਾਜ (ਕਣਕ ਅਤੇ ਝੋਨੇ) ਨੂੰ ਮੰਡੀਆਂ ਤੋਂ ਗੁਦਾਮਾਂ ਤੱਕ ਲੈ ਕੇ ਜਾਣ ਲਈ ਟਰਾਂਸਪੋਰਟ ਮੁਹੱਈਆ ਕਰਵਾਉਣ ਲਈ ਨਿੱਜੀ ਠੇਕੇਦਾਰਾਂ ਨੂੰ ਟੈਂਡਰ ਜਾਰੀ ਕੀਤੇ ਗਏ ਸਨ। ਇਨ੍ਹਾਂ ਵਿਚ ਵੱਡੀ ਗੜਬੜ ਦਾ ਦਾਅਵਾ ਕੀਤਾ ਗਿਆ ਸੀ। ਉਸ ਸਮੇਂ ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਸਨ।

Comment here