ਸਿਆਸਤਖਬਰਾਂਚਲੰਤ ਮਾਮਲੇ

ਹਾਈਕੋਰਟ ਵੱਲੋਂ ਪੰਚਾਇਤਾਂ ਭੰਗ ਕਰਨ ‘ਤੇ ਪੰਜਾਬ ਸਰਕਾਰ ਨੂੰ ਝਾੜ

ਚੰਡੀਗੜ੍ਹ-ਪੰਜਾਬ ਹਰਿਆਣਾ ਹਾਈਕੋਰਟ ਨੇ ਪੰਚਾਇਤਾਂ ਨੂੰ ਭੰਗ ਕਰਨ ਲਈ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਵਿਚ ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਹੋਈ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੇ ਡਬਲ ਬੈਂਚ ਨੇ ਸਰਕਾਰ ਤੋਂ ਪੁੱਛਿਆ ਕਿ ਕੋਈ ਸਰਵੇ ਕਰਵਾਇਆ ਗਿਆ ਸੀ ਤੇ ਅਜਿਹਾ ਕੀ ਮਿਲਿਆ ਕਿ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ। ਚੁਣੇ ਹੋਏ ਨੁਮਾਇੰਦਿਆਂ ਤੋਂ ਉਨ੍ਹਾਂ ਦੀਆਂ ਸ਼ਕਤੀਆਂ ਕਿਵੇਂ ਖੋਹ ਲਈਆਂ ਗਈਆਂ? ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਕੋਲ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਕਾਰਨ ਦੇ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਰਕਾਰ ਕੋਲ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਦਾ ਅਧਿਕਾਰ ਨਹੀਂ ਹੈ। ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਮੰਗਿਆ, ਜਿਸ ‘ਤੇ ਚੀਫ਼ ਜਸਟਿਸ ਦੀ ਬੈਂਚ ਨੇ ਸਰਕਾਰ ਨੂੰ ਕੱਲ੍ਹ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

Comment here