ਅਪਰਾਧਸਿਆਸਤਖਬਰਾਂ

ਹਾਈ ਕੋਰਟ ਤੋਂ ਸੈਣੀ,ਉਮਰਾਨੰਗਲ ਤੇ ਚਰਨਜੀਤ ਨੂੰ ਮਿਲੀ ਅੰਤਰਿਮ ਜ਼ਮਾਨਤ

ਚੰਡੀਗੜ੍ਹ-ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਉਮਰਾਨੰਗਲ ਅਤੇ ਐਸਪੀ ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ।ਇਸ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਤੁਹਾਨੂੰ ਦੱਸ ਦੇਈਏ ਕਿ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਉਮਰਾਨੰਗਲ ਅਤੇ ਐਸਪੀ ਚਰਨਜੀਤ ਸ਼ਰਮਾ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਜਦਕਿ ਇਸ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ। ਇਨ੍ਹਾਂ ਸਾਰਿਆਂ ਦਾ ਨਾਮ ਕੋਟਕਪੂਰਾ ਗੋਲੀਕਾਂਡ ਵਿੱਚ ਆਇਆ ਹੈ।

Comment here