ਸਿਆਸਤਖਬਰਾਂ

ਹਾਦਸੇ ਵਾਲੀ ਥਾਂ ਰਾਵਤ ਦੀ ਯਾਦ ’ਚ ਸਮਾਰਕ ਬਣਾਉਣ ਦੀ ਅਪੀਲ 

ਤਾਮਿਲਨਾਡੂ-ਬੀਤੇ ਦਿਨੀਂ ਸੀ. ਡੀ. ਐਸ ਬਿਪਿਨ ਰਾਵਤ ਦੇ ਅਚਾਨਕ ਦੇਹਾਂਤ ਕਾਰਨ ਲੋਕ ਸਦਮੇ ਵਿੱਚ ਹਨ। ਤਾਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ ਕੰਨੂਰ ’ਚ ਵੇਲਿੰਗਟਨ ਛਾਉਣੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਨੂੰ ਖ਼ਾਸ ਅਪੀਲ ਕੀਤੀ ਹੈ। ਲੋਕਾਂ ਨੇ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ਼ (ਸੀ. ਡੀ. ਐੱਸ.) ਬਿਪਿਨ ਰਾਵਤ ਅਤੇ ਹੋਰ ਫ਼ੌਜੀਆਂ ਦੀ ਯਾਦ ’ਚ ਸਮਾਰਕ ਬਣਾਉਣ ਦੀ ਅਪੀਲ ਕੀਤੀ ਹੈ।
ਦੱਸਣਯੋਗ ਹੈ ਕਿ ਭਾਰਤ ਦੇ ਪਹਿਲੇ ਸੀ. ਡੀ. ਐੱਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ ਅਤੇ ਹਥਿਆਰਬੰਦ ਫੋਰਸ ਦੇ 10 ਹੋਰ ਕਰਮੀਆਂ ਦੀ 8 ਦਸੰਬਰ ਨੂੰ ਕੰਨੂਰ ਨੇੜੇ ਹੈਲੀਕਾਪਟਰ ਹਾਦਸੇ ਵਿਚ ਮੌਤ ਹੋ ਗਈ ਸੀ। ਇੱਥੋਂ ਦੀ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਨੂੰ ਇਸ ਸਬੰਧ ਵਿਚ ਚਿੱਠੀ ਲਿਖੀ ਹੈ।
ਚਿੱਠੀ ’ਚ ਕਿਹਾ ਗਿਆ ਹੈ ਕਿ ਕੰਨੂਰ ਨੇੜੇ ਨਜੱਪਾਸਥੀਰਮ ’ਚ ਇਸ ਹਾਦਸੇ ਵਿਚ ਸੋਗ ਦੀ ਲਹਿਰ ਹੈ। ਸ਼ਹੀਦ ਫ਼ੌਜੀਆਂ ਪ੍ਰਤੀ ਸਨਮਾਨ ਪ੍ਰਗਟ ਕਰਨ ਲਈ ਤਾਮਿਲਨਾਡੂ ਦੇ ਉਸ ਸਥਾਨ ’ਤੇ ਇਕ ਸਮਾਰਕ ਬਣਾਇਆ ਜਾਣਾ ਚਾਹੀਦਾ ਹੈ, ਤਾਂ ਕਿ ਜਨਤਾ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕੇ।

Comment here