ਖਬਰਾਂਚਲੰਤ ਮਾਮਲੇ

ਹਾਲੇ ਬਹੁਤਾ ਨੀਂ ਮਿਹਰਬਾਨ ਹੋ ਰਿਹਾ ਇੰਦਰ ਦੇਵਤਾ

ਚੰਡੀਗੜ-ਅੱਤ ਦੀ ਪੈ ਰਹੀ ਗਰਮੀ ਤੋਂ ਫਿਲਹਾਲ ਬਹੁਤੀ ਰਾਹਤ ਮਿਲਦੀ ਨਹੀਂ ਦਿਸ ਰਹੀ। ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੀ ਸਥਿਤੀ ਨੂੰ ਲੈ ਕੇ ਅਨੁਮਾਨ ਜਾਰੀ ਕੀਤੇ ਹਨ। ਆਈਐਮਡੀ ਨੇ ਦੱਸਿਆ ਕਿ ਕੁਝ ਖੇਤਰਾਂ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ, ਜਦੋਂ ਕਿ ਬਾਕੀ ਖੇਤਰਾਂ ਵਿੱਚ ਮਾਨਸੂਨ ਜਲਦੀ ਹੀ ਪਹੁੰਚ ਜਾਵੇਗਾ। ਮੌਸਮ ਵਿਗਿਆਨੀਆਂ ਨੇ ਮੌਜੂਦਾ ਗਰਮੀ ਦਾ ਕਾਰਨ ਪੱਛਮੀ ਗੜਬੜੀ ਅਤੇ ਲਗਾਤਾਰ ਗਰਮ ਅਤੇ ਖੁਸ਼ਕ ਪੱਛਮੀ ਹਵਾਵਾਂ ਦੀ ਅਣਹੋਂਦ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ 15-16 ਜੂਨ ਤੱਕ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਦੱਖਣ-ਪੱਛਮੀ ਮਾਨਸੂਨ ਕੋਂਕਣ ਖੇਤਰ, ਮੱਧ ਮਹਾਰਾਸ਼ਟਰ ਦੇ ਜ਼ਿਆਦਾਤਰ ਹਿੱਸਿਆਂ ਅਤੇ ਮਰਾਠਵਾੜਾ ਦੇ ਕਈ ਖੇਤਰਾਂ ਵਿੱਚ ਅੱਗੇ ਵਧਿਆ ਹੈ। ਭਾਰਤ ਮੌਸਮ ਵਿਭਾਗ ਦੇ ਅਨੁਸਾਰ, ਮੁੰਬਈ ਅਤੇ ਇਸਦੇ ਉਪਨਗਰਾਂ ਵਿੱਚ ਦਰਮਿਆਨੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅਧਿਕਾਰੀ ਨੇ ਕਿਹਾ ਕਿ ਮੌਜੂਦਾ ਸਮੇਂ ‘ਮੌਨਸੂਨ ਐਡਵਾਂਸ ਲਾਈਨ’ ਦੀ ਉੱਤਰੀ ਸੀਮਾ ਨੰਦਰਬਾਰ, ਜਲਗਾਓਂ ਅਤੇ ਪਰਭਣੀ ਹੈ ਅਤੇ ਅਨੁਕੂਲ ਮੌਸਮ ਕਾਰਨ ਇਹ ਹੋਰ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਅਗਲੇ 48 ਘੰਟੇ ਅਰਬ ਸਾਗਰ ਦੇ ਕੁਝ ਹਿੱਸਿਆਂ, ਦੱਖਣੀ ਗੁਜਰਾਤ, ਦੱਖਣੀ ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਦੱਖਣੀ ਮੱਧ ਪ੍ਰਦੇਸ਼ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਅਨੁਕੂਲ ਹਨ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 45 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਗਰਮੀ ਵਧਣ ਦੇ ਅਸਾਰ ਹਨ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਰਹੇਗਾ ਤੇ ਬੱਦਲਵਾਈ ਰਹੇਗੀ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 32 ਡਿਗਰੀ ਰਹਿਣ ਦੀ ਉਮੀਦ ਹੈ। ਉਥੇ ਹੀ ਗਰਮੀ ਵਧਣ ਦੇ ਵੀ ਅਸਾਰ ਹਨ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 32 ਡਿਗਰੀ ਤੱਕ ਰਹਿ ਸਕਦਾ ਹੈ। ਗਰਮੀ ਹੋਰ ਵਧੇਗੀ।

Comment here