ਅਪਰਾਧਸਿਆਸਤਖਬਰਾਂਦੁਨੀਆ

ਹਿਊਸਟਨ ‘ਚ ਗੋਲੀਬਾਰੀ ਦੌਰਾਨ ਚਾਰ ਲੋਕਾਂ ਦੀ ਮੌਤ

ਹਿਊਸਟਨ-ਇੱਥੋਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਕ ਅਪਾਰਟਮੈਂਟ ਕੰਪਲੈਕਸ ਵਿਚ ਗੱਲਬਾਤ ਦੌਰਾਨ ਹੋਈ ਗੋਲੀਬਾਰੀ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਹੈਰਿਸ ਕਾਊਂਟੀ ਵਿਚ ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਜਦੋਂ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਚਾਰ ਵਿਅਕਤੀ ਮਿਲੇ ਜਿਨ੍ਹਾਂ ਨੂੰ ਸ਼ਨੀਵਾਰ ਦੇਰ ਰਾਤ ਗੋਲੀ ਮਾਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ ਚੌਥੇ ਦੀ ਹਸਪਤਾਲ ਲਿਜਾਣ ਤੋਂ ਬਾਅਦ ਮੌਤ ਹੋ ਗਈ ਸੀ। ਸ਼ੈਰਿਫ ਐਡ ਗੋਂਜਾਲੇਜ਼ ਨੇ ਟਵਿੱਟਰ ‘ਤੇ ਕਿਹਾ ਕਿ ਮ੍ਰਿਤਕਾਂ ਵਿਚੋਂ ਦੋ ਦੀ ਉਮਰ 16 ਸਾਲ, ਇਕ ਦੀ ਉਮਰ 19 ਸਾਲ ਅਤੇ ਇਕ ਦੀ ਉਮਰ 25 ਸਾਲ ਹੈ। ਸ਼ੈਰਿਫ ਦੇ ਦਫਤਰ ਮੁਤਾਬਕ, ਗਵਾਹਾਂ ਨੇ ਝਗੜੇ ਤੋਂ ਬਾਅਦ ਮ੍ਰਿਤਕਾਂ ਸਮੇਤ ਕਈ ਵਿਅਕਤੀਆਂ ਨੂੰ ਇਕ-ਦੂਜੇ ‘ਤੇ ਗੋਲੀਆਂ ਚਲਾਉਂਦੇ ਹੋਏ ਦੇਖਿਆ ਸੀ। ਸ਼ੈਰਿਫ ਦੇ ਦਫਤਰ ਨੇ ਕਿਹਾ ਕਿ ਫਿਲਹਾਲ ਇਸ ਘਟਨਾ ਦੇ ਪਿੱਛੇ ਦੇ ਮਕਸਦ ਜਾਂ ਦੋਸ਼ੀ ਬਾਰੇ ਕੋਈ ਜਾਣਕਾਰੀ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Comment here