ਬੰਗਲੌਰ : ਵਿਧਾਨ ਸਭਾ ਚੋਣਾਂ ਦੇ ਚੱਲਦੇ ਜਿੱਥੇ ਯੂਪੀ ਤੇ ਪੰਜਾਬ ਕਾਫੀ ਗਰਮਾ ਗਰਮੀ ਨਜਰ ਆ ਰਹੀ ਹੈ ਉਥੇ ਹੀ ਦੂਜੇ ਪਾਸੇ ਕਰਨਾਟਕ ਦੇ ਉਡੁਪੀ ਜ਼ਿਲ੍ਹੇ ਦੇ ਇੱਕ ਕਾਲਜ ਤੋਂ ਹਿਜਾਬ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਸਿਆਸੀ ਰੰਗ ਲੈ ਰਿਹਾ ਹੈ। ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਦਾ ਤਾਲਿਬਾਨੀਕਰਨ ਨਹੀਂ ਹੋਣ ਦਿੱਤਾ ਜਾਵੇਗਾ। ਵਿਦਿਅਕ ਸੰਸਥਾਵਾਂ ਵਿੱਚ, ਸਾਰੇ ਵਿਦਿਆਰਥੀਆਂ ਨੂੰ ਯੂਨੀਫਾਰਮ ਡਰੈੱਸ ਕੋਡ ਦੇ ਨਿਯਮ ਦੀ ਪਾਲਣਾ ਕਰਨੀ ਪੈਂਦੀ ਹੈ। ਇਸ ਦੇ ਨਾਲ ਹੀ ਸੂਬਾ ਕਾਂਗਰਸ ਨੇ ਕਿਹਾ ਹੈ ਕਿ ਹਰ ਕਿਸੇ ਨੂੰ ਆਪਣੇ ਧਰਮ ਮੁਤਾਬਕ ਕੱਪੜੇ ਪਾਉਣ ਦਾ ਅਧਿਕਾਰ ਹੈ। ਕਾਂਗਰਸ ਨੇ ਇਸ ਨੂੰ ਭਾਜਪਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਮੁਸਲਿਮ ਲੜਕੀਆਂ ਨੂੰ ਸਿੱਖਿਆ ਤੋਂ ਵਾਂਝੇ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਹਿਜਾਬ ਪਹਿਨਣ ਨੂੰ ਲੈ ਕੇ ਕਾਂਗਰਸ-ਭਾਜਪਾ ’ਚ ਵਾਦ-ਵਿਵਾਦ

Comment here