ਸਿਆਸਤਖਬਰਾਂਚਲੰਤ ਮਾਮਲੇ

ਹਿਮਾਚਲ ਚ 12 ਨਵੰਬਰ ਨੂੰ ਵੋਟਾਂ ਪੈਣਗੀਆਂ

ਨਵੀਂ ਦਿੱਲੀ-ਹਿਮਾਚਲ ਪ੍ਰਦੇਸ਼ ਦੀ ਮੌਜੂਦਾ ਸਰਕਾਰ ਦਾ ਕਾਰਜਕਾਲ 8 ਜਨਵਰੀ ਨੂੰ ਖਤਮ ਹੋਣ ਜਾ ਰਿਹਾ ਹੈ। ਹਿਮਾਚਲ ਪਰਦੇਸ਼ ਵਿੱਚ ਕੁੱਲ 68 ਵਿਧਾਨ ਸਭਾ ਸੀਟਾਂ ਹਨ ਜਦਕਿ ਇਨ੍ਹਾਂ ਵਿੱਚੋਂ 20 ਸੀਟਾਂ ਰਾਖਵੀਆਂ ਹਨ।ਜਿਨ੍ਹਾਂ ਵਿੱਚ 17 ਸੀਟਾਂ ਅਨੁਸੂਚਿਤ ਜਾਤੀਆਂ ਲਈ ਅਤੇ 3 ਸੀਟਾਂ ਅਨੁਸੂਚਿਤ ਜਨਜਾਤੀ ਲਈ ਰਾਖਵੀਆਂ ਹਨ। ਅਗਲੀ ਵਾਰ ਵਿਧਾਨ ਸਭਾ ਵਿਚ ਕੌਣ ਸੱਤਾ ਵਾਲੇ ਤਖਤ ਤੇ ਬੈਠੇਗਾ, ਇਹਦਾ ਪਤਾ 8 ਦਸੰਬਰ ਨੂੰ ਲੱਗੇਗਾ। ਅਸਲ ਵਿਚ ਭਾਰਤੀ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿੱਚ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਚੋਣ ਕਮਿਸ਼ਨ ਮੁਤਾਬਕ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 8 ਦਸੰਬਰ ਨੂੰ ਇਨ੍ਹਾਂ ਵੋਟਾਂ ਦੀ ਗਣਤੀ ਕਰ ਕੇ ਨਤੀਜੇ ਐਲਾਨੇ ਜਾਣਗੇ ।ਭਾਰਤ ਦੇ  ਮੁੱਖ ਚੋਣ ਕਮਿਸ਼ਨ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਪੈਣ ਵਾਲੀਆਂ ਵੋਟਾਂ ਲਈ 17 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਵੇਗਾ।ਉਨ੍ਹਾਂ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਇੱਕ ਹੀ ਪੜਾਅ ਵੱਚ ਵੋਟਾਂ ਪਾਈਆਂ ਜਾਣਗੀ। ਜਿਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਹੋਣਗੇ ਉਨਹਾਂ ਦੀ 27 ਅਕਤੂਬਰ ਤੱਕ ਪੜਤਾਲ ਹੋਵੇਗੀ। ਜਿਸ ਤੋਂ ਬਾਅਦ 29 ਅਕਤੂਬਰ ਨੂੰ ਉਮੀਦਵਾਰ ਆਪਣਾ ਨਾਮ ਵਾਪਸ ਲੈ ਸਕਦੇ ਹਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਅਸੀਂ ਵਿਧਾਨ ਸਭਾ ਦੀਆਂ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹਾਂ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵੋਟਾਂ ਸਮੇਂ ਨਵੇਂ ਵੋਟਰਾਂ, ਔਰਤਾਂ, ਬਜ਼ੁਰਗਾਂ, ਅੰਗਹੀਣਾਂ ਦੀ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਵੱਧ ਤੋਂ ਵੱਧ ਲੋਕ ਵੋਟਿੰਗ ਵਿੱਚ ਹਿੱਸਾ ਲੈਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਰੇ Poling ਸਟੇਸ਼ਨ ਪਹੁੰਚਯੋਗ, ਸੁਰੱਖਿਅਤ ਅਤੇ ਆਰਾਮਦਾਇਕ ਹੋਣਗੇ।ਜਿਨ੍ਹਾਂ ਵਿੱਚ ਪਾਣੀ, ਵੇਟਿੰਗ ਸ਼ੈੱਡ, ਟਾਇਲਟ, ਰੋਸ਼ਨੀ ਆਦਿ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ।ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਨੂੰ ਤਿੰਨ ਵਾਰ ਅਖਬਾਰਾਂ ਅਤੇ ਟੀਵੀ ਚੈਨਲਾਂ ਵਿੱਚ ਇਸ਼ਤਿਹਾਰਾਂ ਰਾਹੀਂ ਆਪਣੀ ਪੂਰੀ ਜਾਣਕਾਰੀ ਦੇਣੀ ਪਵੇਗੀ।

Comment here