ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਹਿੰਦੀ ਭਾਸ਼ਾ ਨੂੰ ਸੰਯੁਕਤ ਰਾਸ਼ਟਰ ’ਚ ਸ਼ਾਮਲ ਕਰਨ ਦੇ ਯਤਨ ਜਾਰੀ : ਜੈਸ਼ੰਕਰ

ਨਵੀਂ ਦਿੱਲੀ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ 12ਵੇਂ ਵਿਸ਼ਵ ਹਿੰਦੀ ਸੰਮੇਲਨ ਦੇ ਸ਼ੁਭੰਕਰ ਅਤੇ ਵੈੱਬਸਾਈਟ ਦੇ ਲਾਂਚ ਪ੍ਰੋਗਰਾਮ ਦੌਰਾਨ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਸੰਯੁਕਤ ਰਾਸ਼ਟਰ ’ਚ ਹਿੰਦੀ ਨੂੰ ਅਧਿਕਾਰਤ ਭਾਸ਼ਾ ਦੇ ਰੂਪ ’ਚ ਸ਼ਾਮਲ ਕਰਨ ਦੀ ਦਿਸ਼ਾ ’ਚ ਕੋਸ਼ਿਸ਼ਾਂ ਜਾਰੀ ਹਨ, ਇਸ ’ਚ ਕੁਝ ਤਰੱਕੀ ਹੋਈ ਹੈ ਪਰ ਅਜੇ ਕੁਝ ਸਮਾਂ ਲੱਗੇਗਾ।
ਵਿਦੇਸ਼ ਮੰਤਰੀ ਨੇ ਕਿਹਾ, ‘‘ਤੁਸੀਂ ਜਾਣਦੇ ਹੋ ਕਿ ਹਿੰਦੀ ਦੀ ਵਰਤੋਂ ਯੂਨੈਸਕੋ ’ਚ ਹੋ ਰਹੀ ਹੈ। ਜਿੱਥੋਂ ਤੱਕ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ’ਚ ਹਿੰਦੀ ਦੀ ਵਰਤੋਂ ਦਾ ਸਵਾਲ ਹੈ, ਅਸੀਂ ਇਸ ਸਬੰਧ ’ਚ ਸੰਯੁਕਤ ਰਾਸ਼ਟਰ ਦੇ ਨਾਲ ਸਾਡਾ ਇਕ ਸਮਝੌਤਾ ਪੱਤਰ (ਐੱਮ. ਓ. ਯੂ.) ਹੈ।’’ ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਅਜੇ ਸੋਸ਼ਲ ਮੀਡੀਆ, ਨਿਊਜ਼ ਲੈਟਰ ’ਚ ਹਿੰਦੀ ਦੀ ਵਰਤੋਂ ਕੀਤੀ ਜਾ ਰਹੀ ਹੈ।
ਸੰਯੁਕਤ ਰਾਸ਼ਟਰ ’ਚ ਹਿੰਦੀ ਨੂੰ ਸ਼ਾਮਲ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਸ ਨੂੰ ਵਧਾਉਣ ’ਚ ਥੋੜ੍ਹਾ ਸਮਾਂ ਲੱਗੇਗਾ। ਸੰਯੁਕਤ ਰਾਸ਼ਟਰ ਦੀ ਪ੍ਰਕਿਰਿਆ ’ਚ ਨਵੀਂ ਭਾਸ਼ਾ ਨੂੰ ਸ਼ਾਮਲ ਕਰਨਾ ਇੰਨਾ ਸੌਖਾ ਨਹੀਂ ਹੈ। ਜੈਸ਼ੰਕਰ ਨੇ ਕਿਹਾ, “ਇਸ ਦਿਸ਼ਾ ’ਚ ਤਰੱਕੀ ਤਾਂ ਹੋਈ ਹੈ। ਉਮੀਦ ਕਰਦੇ ਹਾਂ ਕਿ ਇਹ ਕੰਮ ਹੋਵੇਗਾ।’’

Comment here