2013 ਤੋਂ ਲੈ ਕੇ ਹੁਣ ਤੱਕ ਹਿੰਦੂਆਂ ’ਤੇ ਹੋਏ 3600 ਤੋਂ ਜ਼ਿਆਦਾ ਹਮਲੇ
ਢਾਕਾ-ਬੀਤੇ ਦਿਨੀਂ ਮਨੁੱਖੀ ਅਧਿਕਾਰ ਸੰਗਠਨ ਨੇ ਦੋਸ਼ ਲਾਇਆ ਹੈ ਕਿ ਬੰਗਲਾਦੇਸ਼ ’ਚ ਹਿੰਦੂਆਂ ’ਤੇ ਮੁੜ ਹੋ ਰਹੇ ਹਮਲਿਆਂ ਨੂੰ ਸਰਕਾਰ ਨੇ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ। ਇਸ ਸਬੰਧ ’ਚ ਜੇਕਰ ਸਰਕਾਰ ਅਜਿਹੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਂਦੀ ਤਾਂ ਬੀਤੇ ਦਿਨੀਂ ਬੰਗਲਾਦੇਸ਼ ’ਚ ਹਿੰਦੂਆਂ ਦੇ ਨਾਲ ਜੋ ਹੋਇਆ, ਉਹ ਕਦੇ ਵੀ ਨਹੀਂ ਸੀ ਹੋਣਾ। ਦੱਸ ਦੇਈਏ ਕਿ ਬੰਗਲਾਦੇਸ਼ ਮਨੁੱਖੀ ਅਧਿਕਾਰ ਸੰਗਠਨ ਆਈਨ ਸਲੀਸ ਕੇਂਦਰ ਵੱਲੋਂ ਜਾਰੀ ਰਿਪੋਰਟ ’ਚ ਜੋ ਤੱਥ ਪੇਸ਼ ਕੀਤੇ ਹਨ, ਉਸ ਅਨੁਸਾਰ ਸਰਕਾਰੀ ਅੰਕੜਿਆਂ ਅਨੁਸਾਰ ਸਾਲ 2013 ਤੋਂ ਲੈ ਕੇ ਹੁਣ ਤੱਕ ਹਿੰਦੂਆਂ ’ਤੇ 3600 ਤੋਂ ਜ਼ਿਆਦਾ ਵਾਰ ਹਮਲੇ ਹੋਏ ਹਨ। ਇਨ੍ਹਾਂ ਹਮਲਿਆਂ ’ਚ 550 ਤੋਂ ਜ਼ਿਆਦਾ ਹਿੰਦੂਆਂ ਦੇ ਘਰਾਂ ਨੂੰ ਅਤੇ 460 ਤੋਂ ਜ਼ਿਆਦਾ ਦੁਕਾਨਾਂ ਨੂੰ ਸਾੜ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ 80 ਤੋਂ ਜ਼ਿਆਦਾ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ। ਸਰਕਾਰ ਨੇ ਇਸ ਸਬੰਧ ’ਚ 1670 ਕੇਸ ਵੀ ਦਰਜ ਕੀਤੇ ਸਨ ਪਰ ਉਨ੍ਹਾਂ ਨੇ ਅਜਿਹਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ।
Comment here