ਅਪਰਾਧਸਿਆਸਤਖਬਰਾਂਦੁਨੀਆ

ਹਿੰਦੂ ਮੁੰਡੇ ਵੱਲੋਂ ਮੁਹੰਮਦ ਸਾਹਿਬ ਬਾਰੇ ਅਪਮਾਨਜਨਕ ਪੋਸਟ ’ਤੇ ਬਵਾਲ

ਢਾਕਾ-ਪੈਗੰਬਰ ਵਿਵਾਦਿਤ ਟਿੱਪਣੀ ਨੂੰ ਲੈ ਕੇ ਮਾਮਲਾ ਹਾਲੇ ਮੱਠਾ ਨਹੀਂ ਪਿਆ ਸੀ, ਹੁਣ ਬੰਗਲਾਦੇਸ਼ ‘ਚ ਇੱਕ ਹਿੰਦੂ ਨੌਜਵਾਨ ਵੱਲੋਂ ਫੇਸਬੁੱਕ ‘ਤੇ ਪਾਈ ਗਈ ਪੋਸਟ ਨੇ ਹੰਗਾਮਾ ਖੜ੍ਹਾ ਕਰ ਦਿੱਤਾ। ਨੌਜਵਾਨ ਨੇ ਕਥਿਤ ਤੌਰ ‘ਤੇ ਪੈਗੰਬਰ ਮੁਹੰਮਦ ਸਾਹਿਬ ਬਾਰੇ ਫੇਸਬੁੱਕ ‘ਤੇ ਅਪਮਾਨਜਨਕ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਕੱਟੜਪੰਥੀਆਂ ਨੇ ਨੌਜਵਾਨ ਦੇ ਘਰ ਨੂੰ ਸਾੜ ਦਿੱਤਾ ਸੀ। ਇਹ ਘਟਨਾ ਸ਼ਨੀਵਾਰ ਦੀ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਬੰਗਲਾਦੇਸ਼ ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਆਕਾਸ਼ ਸਾਹਾ ਅਤੇ ਉਸਦੇ ਪਿਤਾ ਅਸ਼ੋਕ ਸਾਹਾ ਨੂੰ ਗ੍ਰਿਫਤਾਰ ਕੀਤਾ ਹੈ।
“ਆਕਾਸ਼ ਸਾਹਾ ਨੇ ਵੀਰਵਾਰ ਨੂੰ ਪੈਗੰਬਰ ਦੇ ਖਿਲਾਫ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਕੁਝ ਪ੍ਰਦਰਸ਼ਨਕਾਰੀਆਂ ਨੇ ਸ਼ੁੱਕਰਵਾਰ ਨੂੰ ਆਕਾਸ਼ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਨੇ ਆਕਾਸ਼ ਸਾਹਾ ਦੇ ਇਕ ਕਮਰੇ ਚ ਅੱਗ ਲਗਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ, ਕਈ ਪੁਲਿਸ ਇਕਾਈਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਨਰੇਲ ਜ਼ਿਲ੍ਹੇ ਦੇ ਲੋਹਾਗੋਰਾ ਉਪਜ਼ਿਲਾ ਵਿੱਚ ਸਥਿਤ ਪਿੰਡ ਵਿੱਚ ਭੇਜਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਆਕਾਸ਼ ਸਾਹਾ ਅਤੇ ਉਸ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ।
ਪੁਲਿਸ ਨੇ ਦੱਸਿਆ ਕਿ ਆਕਾਸ਼ ਸਾਹਾ ਅਤੇ ਉਸ ਦੇ ਪਿਤਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਥਾਨਕ ਪੁਲਿਸ ਅਧਿਕਾਰੀ ਅਤੇ ਸਿਆਸਤਦਾਨ ਮੌਕੇ ‘ਤੇ ਪਹੁੰਚ ਗਏ ਅਤੇ ਤਣਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ। ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵੀ ਇਸ ਖੇਤਰ ਦਾ ਦੌਰਾ ਕੀਤਾ। ਤਿਘਾਲੀਆ ਯੂਨੀਅਨ ਕੌਂਸਲ ਦੇ ਚੇਅਰਮੈਨ ਸਈਅਦ ਬੋਰਹਾਨ ਉਦੀਨ ਨੇ ਕਿਹਾ, “ਅਸੀਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲਗਾਤਾਰ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ‘
ਇਸ ਤੋਂ ਪਹਿਲਾਂ 18 ਜੂਨ ਨੂੰ ਨਰੇਲ ਜ਼ਿਲ੍ਹੇ ਦੇ ਇਕ ਕਾਲਜ ਦੇ ਇਕ ਹਿੰਦੂ ਪ੍ਰਿੰਸੀਪਲ ਨੂੰ ਜੁੱਤੀਆਂ ਦੀ ਮਾਲਾ ਪਹਿਨਣ ਲਈ ਮਜਬੂਰ ਕੀਤਾ ਗਿਆ ਸੀ। ਸਥਾਨਕ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਬਹੁਤ ਸਾਰੇ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਪ੍ਰਿੰਸੀਪਲ ਇੱਕ ਵਿਦਿਆਰਥੀ ਦਾ ਪੱਖ ਲੈ ਰਿਹਾ ਸੀ ਜਿਸਨੇ ਨੂਪੁਰ ਸ਼ਰਮਾ ਦਾ ਸਮਰਥਨ ਕੀਤਾ ਸੀ। ਵਿਦਿਆਰਥੀ ਨੇ ਫੇਸਬੁੱਕ ‘ਤੇ ਨੂਪੁਰ ਸ਼ਰਮਾ ਦਾ ਸਮਰਥਨ ਕੀਤਾ ਸੀ। ਭਾਜਪਾ ਦੀ ਮੁਅੱਤਲ ਨੇਤਾ ਨੂਪੁਰ ਸ਼ਰਮਾ ਦੇ ਪੈਗੰਬਰ ਬਾਰੇ ਦਿੱਤੇ ਗਏ ਬਿਆਨ ਦੇ ਖਿਲਾਫ ਦੁਨੀਆ ਦੇ ਕਈ ਦੇਸ਼ਾਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਬੰਗਲਾਦੇਸ਼ ਵਿੱਚ ਵੀ ਇਸ ਸਬੰਧ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਸਨ।

Comment here