ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਹਿੰਦੂ ਲੜਕੀ ਅਗਵਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ

ਕਰਾਚੀ-ਪਾਕਿਸਤਾਨ ਵਿਚ ਹਿੰਦੂਆਂ ’ਤੇ ਤਸ਼ੱਦਦ ਜਾਰੀ ਹਨ। ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੇ ਹੈਦਰਾਬਾਦ ਸ਼ਹਿਰ ਤੋਂ 14 ਸਾਲਾ ਹਿੰਦੂ ਲੜਕੀ ਦੇ ਅਗਵਾ ਹੋਣ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਲੜਕੀ ਨੂੰ ਹਾਲ ਹੀ ‘ਚ ਹੈਦਰਾਬਾਦ ਦੇ ਫਤਿਹ ਚੌਕ ਇਲਾਕੇ ਤੋਂ ਉਸ ਸਮੇਂ ਅਗਵਾ ਕਰ ਲਿਆ ਗਿਆ ਜਦੋਂ ਉਹ ਘਰ ਜਾ ਰਹੀ ਸੀ। ਲੜਕੀ ਦੇ ਮਾਪਿਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸਿੰਧ ਸਰਕਾਰ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਸਿੰਧ ਦੀ ਸੂਬਾਈ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਹ ਪੀੜਤ ਪਰਿਵਾਰ ਦੇ ਸੰਪਰਕ ਵਿੱਚ ਹਨ। ਹੈਦਰਾਬਾਦ ਦੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਪਿਛਲੇ ਇੱਕ ਹਫ਼ਤੇ ਵਿੱਚ ਹੈਦਰਾਬਾਦ ਅਤੇ ਮੀਰਪੁਰਖਾਸ ਵਿੱਚ ਲਾਪਤਾ ਹੋਈਆਂ ਦੋ ਹੋਰ ਹਿੰਦੂ ਔਰਤਾਂ ਦੀ ਘਟਨਾ ਦੀ ਵੀ ਜਾਂਚ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਸਿੰਧ ਸੂਬੇ ‘ਚ ਇਸ ਸਾਲ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ।

Comment here