ਸਿਆਸਤਖਬਰਾਂਦੁਨੀਆ

ਹਿੰਸਾ ਦਾ ਰਾਹ ਛੱਡਣ ਵਾਲੇ ਪਾਬੰਦੀਸ਼ੁਦਾ ਅੱਤਵਾਦੀਆਂ ਨੂੰ ਮਿਲੇ ਮੌਕਾ—ਪਾਕਿ ਨੇਤਾ

ਇਸਲਾਮਾਬਾਦ-ਅੱਤਵਾਦੀ ਸੰਗਠਨਾਂ ਨੂੰ ਹਮੇਸ਼ਾ ਸਮਰਥਨ ਅਤੇ ਫੰਡ ਦੇਣ ਵਾਲੇ ਪਾਕਿਸਤਾਨ ਦਾ ਇਕ ਵਾਰ ਫਿਰ ਅੱਤਵਾਦੀਆਂ ਨਾਲ ਪਿਆਰ ਵਧ ਗਿਆ ਹੈ। ਹੁਣ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਇਸ ਗੱਲ ਨੂੰ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ। ਅੱਤਵਾਦ ਦੀ ਪਨਾਹਗਾਹ ਬਣਿਆ ਦੇਸ਼ ਪਾਕਿਸਤਾਨ ਆਪਣੇ ਦੋਹਰੇ ਕਿਰਦਾਰ ਕਾਰਨ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਤੋਂ ਇਲਾਵਾ ਪੂਰੀ ਦੁਨੀਆ ਦੇ ਨਿਸ਼ਾਨੇ ’ਤੇ ਹੈ।
ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ‘‘ਸਰਕਾਰ ਹਿੰਸਾ ਛੱਡ ਕੇ ਸੰਵਿਧਾਨ ਨੂੰ ਅਪਣਾਉਣ ਵਾਲੇ ਅੱਤਵਾਦੀਆਂ ਨੂੰ ਮੌਕਾ ਦੇਣਾ ਚਾਹੁੰਦੀ ਹੈ। ਚੌਧਰੀ ਨੇ ਇੱਥੇ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਬੈਠਕ ’ਚ ਦੇਸ਼ ਦੀ ਮੌਜੂਦਾ ਸੁਰੱਖਿਆ ਸਥਿਤੀ ਸਮੇਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਜੁੜੇ ਕੁਝ ਸਮੂਹ ਹਿੰਸਾ ਛੱਡਣਾ ਚਾਹੁੰਦੇ ਹਨ ਅਤੇ ਸਰਕਾਰ ਵੀ ਉਨ੍ਹਾਂ ਨੂੰ ਆਮ ਜ਼ਿੰਦਗੀ ’ਚ ਪਰਤਣ ਦਾ ਮੌਕਾ ਦੇਣਾ ਚਾਹੁੰਦੀ ਹੈ। ਫਵਾਦ ਚੌਧਰੀ ਨੇ ਟਵਿੱਟਰ ’ਤੇ ਕਿਹਾ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਜਾਂ ਟੀ. ਟੀ. ਪੀ. ਵਿਚਕਾਰ ਜੰਗਬੰਦੀ ਸਥਾਪਤ ਕਰਨ ’ਚ ਮਦਦ ਕੀਤੀ।
ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਇਕ ਦਿਨ ਪਹਿਲਾਂ ਸੰਸਦ ਮੈਂਬਰਾਂ ਨੂੰ ਰਾਸ਼ਟਰੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ। ਚੌਧਰੀ ਨੇ ਬੀਤੇ ਸੋਮਵਾਰ ਨੂੰ ਕਿਹਾ ਸੀ ਕਿ ਸਰਕਾਰ ਅਤੇ ਪਾਬੰਦੀਸ਼ੁਦਾ ਸੰਗਠਨ ਵਿਚਾਲੇ ਜੰਗਬੰਦੀ ਸਮਝੌਤਾ ਹੋ ਗਿਆ ਹੈ।’’
ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਇਕ ਦਿਨ ਪਹਿਲਾਂ ਸੰਸਦ ਮੈਂਬਰਾਂ ਨੂੰ ਰਾਸ਼ਟਰੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ। ਚੌਧਰੀ ਨੇ ਕਿਹਾ ਸੀ ਕਿ ਸਰਕਾਰ ਅਤੇ ਪਾਬੰਦੀਸ਼ੁਦਾ ਸੰਗਠਨ ਵਿਚਾਲੇ ਜੰਗਬੰਦੀ ਸਮਝੌਤਾ ਹੋ ਗਿਆ ਹੈ। ਸਿਰਫ਼ ਦੋ ਦਿਨ ਪਹਿਲਾਂ, ਪਾਕਿਸਤਾਨੀ ਅਧਿਕਾਰੀਆਂ ਨੇ ਪਿਛਲੇ 14 ਸਾਲਾਂ ’ਚ ਸੁਰੱਖਿਆ ਬਲਾਂ ਅਤੇ ਨਾਗਰਿਕਾਂ ’ਤੇ ਕਈ ਹਮਲਿਆਂ ਲਈ ਜ਼ਿੰਮੇਵਾਰ ਇੱਕ ਵੱਡੇ ਅੱਤਵਾਦੀ ਸੰਗਠਨ ਨਾਲ ਇੱਕ ਮਹੀਨੇ ਦੀ ਜੰਗਬੰਦੀ ਦਾ ਐਲਾਨ ਕੀਤਾ ਸੀ।

Comment here