ਆਦਮਪੁਰ- ਹਾਲੇ ਪਠਾਨਕੋਟ ਆਰਮੀ ਕੈਂਪ ਦੇ ਨੇੜੇ ਹੋਏ ਗਰਨੇਡ ਧਮਾਕੇ ਬਾਰੇ ਪੁਲਸ ਤੇ ਸੁਰੱਖਿਆ ਤੰਤਰ ਦੇ ਹੱਥ ਖਾਲੀ ਹਨ, ਕਿ ਆਦਮਪੁਰ ਤੋਂ ਖਬਰ ਆ ਗਈ, ਜਿੱਥੇ ਅੱਜ ਤੜਕਸਾਰ ਬੱਸ ਸਟੈਂਡ ਨਜ਼ਦੀਕ ਕਿਤਾਬਾਂ ਦੀ ਦੁਕਾਨ ‘ਤੇ ਅਚਾਨਕ ਧਮਾਕਾ ਹੋਇਆ, ਜਿਸ ਵਿਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇਕ ਬੁਰੀ ਤਰ੍ਹਾਂ ਅੱਗ ਦੀ ਲਪੇਟ ‘ਚ ਆਉਣ ਨਾਲ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸਨੂੰ ਜਲੰਧਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਅਣਪਛਾਤੇ ਵਿਅਕਤੀ ਘਟਨਾ ਸਥਾਨ ‘ਤੇ ਮੌਜੂਦ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੁਕਾਨ ਦੇ ਸ਼ਟਰ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਚੋਰੀ ਦੀ ਨੀਅਤ ਨਾਲ ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਧਮਾਕਾ ਹੋਣ ਉਪਰੰਤ ਦੋਵਾਂ ਮੌਕੇ ‘ਤੇ ਮੌਜੂਦ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜੇ ਨੇ ਜ਼ਖਮੀ ਹਾਲਤ ‘ਚ ਵੀ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਧਮਾਕੇ ਦੇ ਕਾਰਨ ਦਾ ਫਿਲਹਾਲ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Comment here