ਐੱਸਏਐੱਸ ਨਗਰ-ਤਿਉਹਾਰ ਮੌਕੇ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ‘ਤੇ ਦੁਕਾਨਾਂ ਦੀ ਤੇ ਹੋਰ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਲੋਕਾਂ ਨੂੰ ਜੁਰਮਾਨੇ ਲਗਾਏ ਜਾਂਦੇ ਹਨ…ਚਲਾਨ ਕੱਟੇ ਜਾਂਦੇ ਹਨ, ਪਰ ਕਹਿੰਦੇ ਹਨ ਕਿ ਦੀਵੇ ਥੱਲੇ ਹਨੇਰਾ ਹੁੰਦਾ ਹੈ। ਇਸ ਤਰ੍ਹਾਂ ਦਾ ਹੀ ਕੁਝ ਵੇਖਣ ਨੂੰ ਮਿਲਿਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ…ਜਿੱਥੇ ਕਮਰਾ ਨੰਬਰ 436 ਦੇ ਪਖ਼ਾਨੇ ‘ਚ ਅਫ਼ਸਰਾਂ ਲਈ ਚਾਹ-ਕੌਫੀ ਬਣਾਇਆ ਜਾਂਦਾ ਹੈ। ਜਦੋਂ ਇਹ ਮਾਮਲਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਤੁਰੰਤ ਕਾਰਵਾਈ ਕਰਦੇ ਹੋਏ ਜੀਏ ਤਰਸੇਮ ਚੰਦ ਨੂੰ ਪੜਤਾਲ ਕਰ ਕੇ ਰਿਪੋਰਟ ਭੇਜਣ ਦੇ ਨਿਰਦੇਸ਼ ਜਾਰੀ ਕੀਤੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ ਇਕ ਖੇਡ ਮੁਕਾਬਲੇ ਦੌਰਾਨ ਖਿਡਾਰੀਆਂ ਨੂੰ ਪਖਾਨੇ ‘ਚ ਖਾਣਾ ਬਣਾ ਕੇ ਪਰੋਸਿਆ ਗਿਆ ਸੀ। ਖ਼ਬਰਾਂ ਨਸ਼ਰ ਹੋਣ ਤੋਂ ਬਾਅਦ ਸਬੰਧਤ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਸੀ।
Comment here