ਸਿਆਸਤਖਬਰਾਂਚਲੰਤ ਮਾਮਲੇ

ਹੁਣ ਪੰਜਾਬ ਸਰਕਾਰ ਲਾਏਗੀ ਸੂਬੇ ‘ਚ ਮੇਲੇ

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੈਰ-ਸਪਾਟਾ ਵਿਭਾਗ ਦੇ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ । ਇਸ ਮੀਟਿੰਗ ‘ਚ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰਤ ਚਰਚਾ ਕੀਤੀ ਗਈ । ਤੁਹਾਨੂੰ ਦੱਸ ਦਈਏ ਕਿ ਮੀਟਿੰਗ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਜਿਸ ‘ਚ ਉਨ੍ਹਾਂ ਲਿਖਿਆ, “ਅੱਜ ਸੈਰ-ਸਪਾਟਾ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਆਉਣ ਵਾਲੇ ਸਮੇਂ ‘ਚ ਪੰਜਾਬ ‘ਚ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਵਿਸਥਾਰਤ ਚਰਚਾ ਹੋਈ…ਜਲਦ ਹੀ ਅਸੀਂ ਪੰਜਾਬ ‘ਚ ਵੱਖ ਵੱਖ ਤਰ੍ਹਾਂ ਦੇ ਸੈਰ-ਸਪਾਟਾ ਮੇਲੇ ਕਰਾਉਣ ਜਾ ਰਹੇ ਹਾਂ ਤਾਂ ਜੋ ਲੋਕਾਂ ਨੂੰ ਪੰਜਾਬ ਦੇ ਸੱਭਿਆਚਾਰ, ਵਿਰਾਸਤ ਤੇ ਖਾਣ-ਪੀਣ ਦੀ ਝਲਕ ਵਿਖਾਈ ਦੇਵੇ… ਅਸਲ ‘ਚ ਲੋਕਾਂ ਨੂੰ ਰੰਗਲਾ ਪੰਜਾਬ ਦਿਖਾਵਾਂਗੇ..” ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਉਨ੍ਹਾਂ ਦੇ ਨਾਲ ਸੈਰ ਸਪਾਟਾ ਕੈਬਨਿਟ ਮੰਤਰੀ ਅਨਮੋਲ ਗਗਨ ਮਨ ਵੀ ਹਾਜ਼ਰ ਰਹੇ।

Comment here