ਚੰਡੀਗੜ੍ਹ-ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਐੱਸਐੱਸਪੀਜ਼ ਨੂੰ ਆਦੇਸ਼ ਕੀਤੇ ਕਿ ਮੈਰਿਜ ਪੈਲੇਸਾਂ ਅੱਗੇ ਨਾਕਾਬੰਦੀ ਕੀਤੀ ਜਾਵੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੈਰਿਜ ਪੈਲੇਸਾਂ ਦੇ ਬਾਹਰ ਨਾਕੇਬੰਦੀ ਦੀ ਹਫਤਾਵਰੀ ਰਿਪੋਰਟ ਤਿਆਰ ਕਰਨ ਜੋ ਅੱਗੇ ਸਰਕਾਰ ਨੂੰ ਭੇਜੀ ਜਾਵੇਗੀ। ਦਰਅਸਲ, ਪੰਜਾਬ ਸਰਕਾਰ ਨੇ ਵਿਆਹ ਸਮਾਗਮਾਂ ਵਿਚ ਸ਼ਰਾਬ ਪੀਣ ਤੋਂ ਬਾਅਦ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਸਖਤੀ ਕਰ ਦਿੱਤੀ ਹੈ। ਸਰਕਾਰ ਨੇ ਪੰਜਾਬ ਪੁਲਿਸ ਨੂੰ ਮੈਰਿਜ ਪੈਲੇਸਾਂ ਅੱਗੇ ਨਾਕੇ ਲਗਾ ਕੇ ਵਿਆਹ ਸਮਾਗਮਾਂ ਵਿਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਸੂਬੇ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਹ ਹੁਕਮ ਜਾਰੀ ਕੀਤੇ ਹਨ।
ਮੁੱਖ ਸਕੱਤਰ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਪੱਤਰ ਲਿੱਖ ਕੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸੋਮਵਾਰ ਨੂੰ ਪੂਰੇ ਹਫ਼ਤੇ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇ।
Comment here