ਸਿਆਸਤਖਬਰਾਂਚਲੰਤ ਮਾਮਲੇ

ਹੁਣ ਰਾਜੇਵਾਲ ਨੇ ਸੰਯੁਕਤ ਕਿਸਾਨ ਮੋਰਚੇ ਤੋਂ ਵੋਟਾਂ ਚ ਮੰਗੀ ਮਦਦ

ਟਿਕੈਤ, ਯਾਦਵ, ਉਗਰਾਹਾਂ ਤੋਂ ਮੰਗੀ ਮਾਫੀ

ਲੁਧਿਆਣਾ-ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪਹਿਲੀ ਵਾਰ ਚੋਣਾਂ ਲਈ ਸੰਯੁਕਤ ਕਿਸਾਨ ਮੋਰਚਾ ਤੋਂ ਸਾਥ ਮੰਗਦੇ ਹੋਏ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਚੋਣਾਂ ਵਿੱਚ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਚੋਣਾਂ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਕਿ ਉਹ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ।
ਰਾਜੇਵਾਲ ਨੇ ਇਹ ਵੀ ਕਿਹਾ ਹੈ ਕਿ ਜੇਕਰ ਮੈਂ ਰਾਕੇਸ਼ ਟਿਕੈਤਯੋਗਿੰਦਰ ਯਾਦਵਜਗਜੀਤ ਸਿੰਘ ਡੱਲੇਵਾਲ ਤੇ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੁਝ ਗਲਤ ਕਿਹਾ ਹੈ ਤਾਂ ਮੈਂ ਉਸ ਲਈ ਮੁਆਫੀ ਚਾਹੁੰਦਾ ਹਾਂ। ਉਨ੍ਹਾਂ ਸਾਰੀਆਂ ਪੁਰਾਣੀਆਂ ਗੱਲਾਂ ਭੁੱਲ ਕੇ ਚੋਣਾਂ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਡਾ ਸਾਥ ਦਵੋਂ ਤਾਂ ਜੋ ਆਪਾਂ ਮਿਲ ਕੇ ਪੰਜਾਬ ਦੀਆਂ ਪੁਰਾਣੀਆਂ ਪਾਰਟੀਆਂ ਦਾ ਰਾਜ ਖਤਮ ਕਰ ਸਕੀਏ। ਦੱਸ ਦਈਏ ਕਿ ਪੰਜਾਬ ਚੋਣਾਂ ਦੀ 20 ਫਰਵਰੀ ਨੂੰ ਵੋਟਿੰਗ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾਈ ਹੋਈ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਚੋਣਾਂ ਲੜ ਰਹੀਆਂ 22 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਸਮਾਜ ਮੋਰਚਾ ਦੇ ਵੀ ਉਮੀਦਵਾਰ ਮੈਦਾਨ ਵਿੱਚ ਹਨ। ਇਸਦੇ ਉਲਟ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੋਇਆ ਹੈ ਕਿ ਚੋਣਾਂ ਲੜ ਰਹੀਆਂ ਜਥੇਬੰਦੀਆਂ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਇਸ ਕਰਕੇ ਕਿਸਾਨ ਚੋਣਾਂ ਨੂੰ ਲੈ ਕੇ ਦੋਫਾੜ ਹੋ ਗਏ ਹਨ। ਹੁਣ ਬਲਬੀਰ ਰਾਜੇਵਾਲ ਨੇ ਕਿਹਾ ਹੈ ਕਿ ਇੱਕਜੁੱਟ ਹੋਣ ਦੀ ਲੋੜ ਹੈ।

Comment here