ਅਪਰਾਧਸਿਆਸਤਖਬਰਾਂ

ਹੁਣ ਸੁਖਬੀਰ ਬਾਦਲ ਨੇ ਪੁਲੀਸ ’ਤੇ ਲਗਾਏ ਇਲਜ਼ਾਮ

ਕਿਹਾ-ਪੁਲੀਸ ਤਾਂ ਜਾਂਦੇ ਲੋਕਾਂ ਦੀ ਜੇਬੋਂ ’ਚੋਂ ਪੈਸੇ ਕੱਢ ਲੈਂਦੇ
ਚੰਡੀਗੜ੍ਹ-ਲੰਘੇ ਦਿਨੀਂ ਪੰਜਾਬ ਪੁਲਿਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਵਿਵਾਦਤ ਟਿੱਪਣੀ ਕੀਤੀ ਹੈ। ਪਹਿਲਾਂ ਉਨ੍ਹਾਂ ਨੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਨੂੰ ਲੈ ਕੇ ਟਿੱਪਣੀ ਕੀਤੀ ਅਤੇ ਉਸ ਪਿੱਛੋਂ ਪੰਜਾਬ ਪੁਲਿਸ ’ਤੇ ਟਿੱਪਣੀ ਕਰ ਦਿੱਤੀ।
ਸੁਖਬੀਰ ਬਾਦਲ ਨੇ ਕਾਨਫਰੰਸ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੂੰ ਘੇਰਦਿਆਂ ਕਿਹਾ ਕਿ ਉਹ ਤਾਂ 500 ਰੁਪਏ ਲੈ ਕੇ ਕੰਮ ਕਰ ਦਿੰਦਾ ਸੀ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਤੁਹਾਨੂੰ ਤਾਂ ਪਤਾ ਹੀ ਹੈ ਕਿ ਪੁਲਿਸ ਵਾਲਿਆਂ ਦਾ, ਇਹ ਤਾਂ ਰਸਤੇ ’ਚ ਜਾਂਦੇ ਲੋਕਾਂ ਦੀ ਜੇਬ ਵਿਚੋਂ ਪੈਸੇ ਕੱਢ ਲੈਂਦੇ ਹਨ।
ਜ਼ਿਕਰਯੋਗ ਹੈ ਸੁਖਬੀਰ ਬਾਦਲ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਬੀਤੇ ਦਿਨੀ ਪੰਜਾਬ ਪੁਲਿਸ ਬਾਰੇ ਵਿਵਾਦਤ ਬਿਆਨ ਦਿੱਤਾ ਸੀ, ਜਿਸ ਪਿੱਛੋਂ ਉਨ੍ਹਾਂ ਦਾ ਹਰ ਪਾਸਿਓਂ ਵਿਰੋਧ ਹੋ ਰਿਹਾ ਹੈ। ਸਿੱਧੂ ਨੂੰ ਚੰਡੀਗੜ੍ਹ ਪੁਲਿਸ ਅਧਿਕਾਰੀ ਨੇ ਇਸ ਸਬੰਧ ਵਿੱਚ ਬਿਨਾਂ ਮੁਆਫੀ ਸ਼ਰਤ ਮੰਗਣ ਲਈ ਮਾਣਹਾਨੀ ਨੋਟਿਸ ਵੀ ਭੇਜਿਆ ਹੈ। ਸੁਖਬੀਰ ਬਾਦਲ ਇਥੇ ਹੀ ਨਹੀਂ ਰੁਕੇ। ਉਨ੍ਹਾਂ ਕੁੰਵਰ ਵਿਜੇ ਪ੍ਰਤਾਪ ’ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਉਹ ਤਾਂ ਪੰਜਾਬੀ ਵੀ ਨਹੀਂ ਹੈ, ਪਤਾ ਨਹੀਂ ਕਦੋਂ ਇਥੋਂ ਆਪਣੀ ਦੁਕਾਨ ਕਰਕੇ ਭੱਜ ਜਾਵੇ।

Comment here