ਪੁਲਸ ਕਮਿਸ਼ਨਰ ਦਫ਼ਤਰ ਸਾਹਮਣੇ ਖੰਡਿਤ ਰੂਪ ’ਚ ਮਿਲੇ
ਲੁਧਿਆਣਾ-ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੁਲਸ ਨੇ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਪੁਲਸ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਖੰਡਿਤ ਅੰਗ ਮਿਲੇ ਹਨ। ਹਿੰਦੂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ’ਤੇ ਹਿੰਦੂ ਸੰਗਠਨ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪਹੁੰਚੇ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ, ਅਮਿਤ ਅਰੋੜਾ ਅਤੇ ਗੋਰਾ ਥਾਪਰ ਨੇ ਉਕਤ ਧਾਰਮਿਕ ਚੀਜ਼ਾਂ ਨੂੰ ਚੁੱਕ ਕੇ ਪੁਲਸ ਦੇ ਹਵਾਲੇ ਕਰ ਦਿੱਤਾ। ਉਕਤ ਲੋਕਾਂ ਨੇ ਪੁਲਸ ਨੂੰ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਡੂੰਘੀ ਜਾਂਚ ਕਰਨ। ਸ਼ਿਵ ਸੈਨਿਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਪਾਸੇ ਵੱਲ ਧਿਆਨ ਦੇਣਾ ਚਾਹੀਦਾ ਹੈ। ਇੱਕ ਪਾਸੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਹੈ ਅਤੇ ਦੂਜੇ ਪਾਸੇ ਹਿੰਦੂ ਧਰਮ ਦੇ ਗ੍ਰੰਥਾਂ ਦੀ ਬੇਅਦਬੀ ਹੋ ਰਹੀ ਹੈ।
ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਏ.ਸੀ.ਪੀ. ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ। ਇਸ ਇਲਾਕੇ ’ਚ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਸਾਡੇ ਹੱਥ ਲੱਗਾ, ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
Comment here