ਅਪਰਾਧਸਿਆਸਤਖਬਰਾਂ

ਹੈੱਡ ਗ੍ਰੰਥੀ ਨੇ ਕੀਤੀ ਆਨੰਦ ਸਾਹਿਬ ਦੀ ਬਾਣੀ ਬਾਰੇ ਵਿਵਾਦਤ ਕਥਾ

ਅੰਮ੍ਰਿਤਸਰ – ਸਿੱਖ ਭਾਈਚਾਰੇ ਦੇ ਵੱਡੇ ਹਿੱਸੇ ਵਿੱਚ ਉਸ ਵੇਲੇ ਰੋਸ ਦੀ ਲਹਿਰ ਪੈਦਾ ਹੋ ਗਈ ਜਦ ਖਬਰ ਆਈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਧੇ ਪ੍ਰਸਾਰਣ ਦਰਮਿਆਨ ਸ੍ਰੀ ਆਨੰਦ ਸਾਹਿਬ ਦੇ ਪਾਠ ਦੀ ਵਿਵਾਦਤ ਕਥਾ ਕੀਤੀ ਸੀ, ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਧੇ ਪ੍ਰਸਾਰਣ ਦਰਮਿਆਨ ਇਹ ਕਹਿ ਦਿੱਤਾ ਕਿ ਕਿਸੇ ਤਰ੍ਹਾਂ ਦੀ ਭੁਲੇਖਾ ਪਾਉਣ ਵਾਲੀ ਗੱਲ ਇਸ ਤਰ੍ਹਾਂ ਦੀਆਂ ਸਟੇਜਾਂ ’ਤੇ ਕਰਨ ਦੀ ਥਾਂ ਕਿਸੇ ਸੈਮੀਨਾਰ ਵਿਚ ਕਰਨੀ ਚਾਹੀਦੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ’ਤੇ ਦੁਬਿਧਾ ਪਾਉਣ ਦਾ ਕੰਮ ਕੀਤਾ ਹੈ। ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਧੇ ਪ੍ਰਸਾਰਣ ਦੌਰਾਨ ਸ੍ਰੀ ਆਨੰਦ ਸਾਹਿਬ ਦੇ ਪਾਠ ਦੀ ਕਥਾ ’ਚ ਕਿਹਾ ਸੀ ਕਿ 38 ਪੌਡ਼ੀਆਂ ਦੇ ਪਾਠ ਸ੍ਰੀ ਗੁਰੂ ਅਮਰਦਾਸ ਜੀ ਅਤੇ 39 ਵੀਂ ਪੌਡ਼ੀ ਸ੍ਰੀ ਗੁਰੂ ਰਾਮਦਾਸ ਜੀ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਸਮੇਂ ਅਤੇ 40 ਵੀਂ ਪੌਡ਼ੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਤਾਗੱਦੀ ‘ਤੇ ਬਿਰਾਜਮਾਨ ਹੋਣ ਸਮੇਂ ਉਚਾਰਨ ਕੀਤੀ ਸੀ, ਜੋ ਇਸ ਕਥਾ ਵਿਵਾਦ ਭਖਦਾ ਜਾ ਰਿਹਾ ਹੈ। ਗਿਆਨੀ ਜਗਤਾਰ ਸਿੰਘ ਜਨਵਰੀ 2021 ਵਿੱਚ ਸੇਵਾਮੁਕਤ ਹੋ ਚੁੱਕੇ ਹਨ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਗਲੇ ਹੁਕਮਾਂ ਤੱਕ ਉਨ੍ਹਾਂ ਦੀਆਂ ਸੇਵਾਵਾਂ ਵਧਾ ਦਿੱਤੀਆਂ ਸਨ।

Comment here