ਸ੍ਰੀ ਅਨੰਦਪੁਰ ਸਾਹਿਬ-ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ ਵਲੋਂ ਹੋਲਾ ਮਹੱਲਾ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਨਵਜੰਮੇ ਬੱਚਿਆ ਦੀਆਂ ਮਾਂਵਾ ਲਈ ਵਿਸ਼ੇਸ ਤੌਰ ‘ਤੇ ਬੇਬੀ ਫੀਡਿੰਗ ਰੂਮ ਬਣਾਏ ਜਾ ਰਹੇ ਹਨ। ਜਿੱਥੇ ਬੱਚਿਆ ਤੇ ਮਾਵਾਂ ਲਈ ਸਾਰੀਆਂ ਲੋੜੀਦੀਆਂ ਸਹੂਲਤਾ ਉਪਲੱਬਧ ਹੋਣਗੀਆਂ। ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੋਲਾ ਮਹੱਲਾ ਦੌਰਾਨ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ।
ਸਹਾਇਕ ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਸ੍ਰੀ ਦੀਪਾਂਕਰ ਗਰਗ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰੂਪਨਗਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਨੰਦਪੁਰ ਸਾਹਿਬ ਤੇ ਅਧਾਰਿਤ ਕਮੇਟੀ ਨੂੰ ਢੁਕਵੀਆਂ ਥਾਵਾਂ ਦੀ ਚੋਣ ਕਰਕੇ ਬੇਬੀ ਫੀਡਿੰਗ ਰੂਮ ਅਤੇ ਲੋੜੀਦੀਆਂ ਸਹੂਲਤਾ ਉਪਲੱਬਧ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਬੇਬੀ ਫੀਡਿੰਗ ਰੂਮ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਇਹ ਬੇਬੀ ਫੀਡਿੰਗ ਰੂਮ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਸ੍ਰੀ ਅਨੰਦਪੁਰ ਸਾਹਿਬ, ਬੱਸ ਸਟੈਂਡ ਸ੍ਰੀ ਅਨੰਦਪੁਰ ਸਾਹਿਬ, ਥੱਪਲ ਅਤੇ ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਬਣਾਏ ਜਾ ਰਹੇ ਹਨ, ਜਿੱਥੇ ਲੋੜੀਦੀਆਂ ਸਹੂਲਤਾਂ ਉਪਲੱਬਧ ਹੋਣਗੀਆਂ ਅਤੇ ਇਸ ਬਾਰੇ ਜਾਣਕਾਰੀ ਦੇਣ ਲਈ ਪੰਜਾਬੀ ਵਿੱਚ ਜਾਣਕਾਰੀ ਬੋਰਡ ਵੀ ਲਗਾਏ ਜਾਣਗੇ। ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਲਈ ਪ੍ਰਸਾਸ਼ਨ ਵੱਲੋਂ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ।
ਹੋਲਾ ਮਹੱਲਾ ਦੌਰਾਨ ਨਵਜੰਮੇ ਬੱਚਿਆਂ ਤੇ ਮਾਵਾਂ ਦੀ ਸਹੂਲਤ ਲਈ ਬਣਨਗੇ ਵਿਸ਼ੇਸ ਬੇਬੀ ਫੀਡਿੰਗ ਰੂਮ

Comment here