ਸਿਆਸਤਖਬਰਾਂਚਲੰਤ ਮਾਮਲੇ

ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ

ਸ੍ਰੀ ਕੀਰਤਪੁਰ ਸਾਹਿਬ:  ਹੋਲੇ-ਮਹੱਲੇ ਦੀ ਸ਼ੁਰੂਆਤ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਤੋਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਬੀਰ ਸਿੰਘ ਜੀ ਵੱਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ। ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨੂੰ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਸੰਗਤਾਂ ਲਈ ਗੁਰੂ ਦੇ ਅਤੁੱਟ ਲੰਗਰ ਵੀ ਲਗਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਲਈ ਰਹਿਣ ਖਾਣ ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪੁਲਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਚੱਪੇ-ਚੱਪੇ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ 4 ਹਜ਼ਾਰ ਤੋਂ ਵੱਧ ਪੁਲਸ ਅਫ਼ਸਰ ਅਤੇ ਮੁਲਾਜ਼ਮ ਹੋਲੇ-ਮਹੱਲੇ ਲਈ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਰਘਵੀਰ ਸਿੰਘ ਅਤੇ ਐੱਸ. ਜੀ. ਪੀ. ਸੀ. ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਜਿੱਥੇ ਹੋਲੇ-ਮਹੱਲੇ ਦੇ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ, ਉਥੇ ਹੀ ਸੰਗਤਾਂ ਨੂੰ ਹੋਲੇ-ਮਹੱਲੇ ‘ਚ ਪਹੁੰਚਣ ਦੀ ਅਪੀਲ ਵੀ ਕੀਤੀ। ਖ਼ਾਲਸੇ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਆਰੰਭਤਾ ਅੱਜ ਸ੍ਰੀ ਕੀਰਤਪੁਰ ਸਾਹਿਬ ਤੋਂ ਹੋਈ ਹੈ ਅਤੇ ਇਹ ਸਮਾਗਮ ਤਿੰਨ ਦਿਨ ਚੱਲਣਗੇ। 16 ਤਾਰੀਖ਼ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਪਹਿਲੇ ਪੜਾਅ ਦੀ ਸਮਾਪਤੀ ਹੋਵੇਗੀ। ਇਸ ਤੋਂ ਬਾਅਦ 17 ਮਾਰਚ ਤੋਂ ਲੈ ਕੇ 19 ਮਾਰਚ ਤਕ ਹੋਲੇ-ਮਹੱਲੇ ਦਾ ਦੂਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲੇਗਾ।

Comment here