ਅੰਮ੍ਰਿਤਸਰ-ਪਿਛਲੇ ਸਾਲ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਿਆ ਸੀ। ਪੰਜਾਬ ਸਰਕਾਰ ਅਤੇ ਪੁਲਿਸ ਨੇ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ।
ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਹਾਈ ਕੋਰਟ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੁਕਮਰਾਨ ਕਾਂਗਰਸ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਅਦਾਲਤ ਨੇ ਮਜੀਠੀਆ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।
ਮਜੀਠੀਆ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਆ ਸਕਦੇ ਹਨ। ਜ਼ਮਾਨਤ ਮਿਲਣ ਪਿੱਛੋਂ ਮਜੀਠੀਆ ਅੱਜ ਗੁਰੂ ਘਰ ਨਤਮਸਤਕ ਹੋਏ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਪਹਿਲੀ ਵਾਰ ਸਾਹਮਣੇ ਆਏ ਹਨ। ਇਸ ਸਬੰਧੀ ਉਨ੍ਹਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਜ਼ਮਾਨਤ ਮਗਰੋਂ ਮਜੀਠੀਆ ਗੁਰੂ ਘਰ ਪਹੁੰਚੇ

Comment here