ਸਿਆਸਤਸਿਹਤ-ਖਬਰਾਂਖਬਰਾਂਦੁਨੀਆ

ਜ਼ਰਦਾਰੀ ਨੂੰ ਹੋਇਆ ਕੋਰੋਨਾ

ਇਸਲਾਮਾਬਾਦ-ਦੁਨੀਆਂ ਭਰ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਕੋਵਿਡ-19 ਨਾਲ ਸੰਕਰਮਿਤ ਹੋ ਗਏ ਹਨ। ਉਨ੍ਹਾਂ ਦੇ ਪੁੱਤਰ ਅਤੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਬਿਲਾਵਲ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੂੰ (ਜ਼ਰਦਾਰੀ ਨੂੰ) ਟੀਕੇ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ‘ਚ ਰੋਗ ਦੇ ਹਲਕੇ ਲੱਛਣ ਹਨ ਅਤੇ ਇਲਾਜ ਚੱਲ ਰਿਹਾ ਹੈ। ਅਸੀਂ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਦੁਆ ਕਰ ਰਹੇ ਹਾਂ’। ਜ਼ਰਦਾਰੀ 26 ਜੁਲਾਈ ਨੂੰ ਆਪਣਾ 67ਵਾਂ ਜਨਮਦਿਨ ਮਨਾਉਣ ਲਈ ਇਸ ਹਫ਼ਤੇ ਦੀ ਸ਼ੁਰੂਆਤ ‘ਚ ਦੁਬਈ ਗਏ ਸਨ। ਉਨ੍ਹਾਂ ਦੀ ਸਭ ਤੋਂ ਵੱਡੀ ਧੀ ਬਖਤਾਵਰ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਰੋਗ ਦੇ ਹਲਕੇ ਲੱਛਣ ਹਨ ਅਤੇ ਉਹ ਇਕਾਂਤਵਾਸ ‘ਚ ਹਨ।

Comment here