ਸਿਆਸਤਖਬਰਾਂਚਲੰਤ ਮਾਮਲੇ

ਜ਼ਿਮਨੀ ਚੋਣ ‘ਆਪ’ ਦੇ ਦੁਰਗੇਸ਼ ਪਾਠਕ ਜਿੱਤੇ

ਨਵੀਂ ਦਿੱਲੀ–ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਦਿੱਲੀ ਦੀ ਰਾਜਿੰਦਰ ਨਗਰ ਲਈ ਪਈਆਂ ਵੋਟਾਂ ਦੀ ਅੱਜ ਯਾਨੀ ਕਿ ਐਤਵਾਰ ਨੂੰ ਗਿਣਤੀ ਹੋਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਦੁਰਗੇਸ਼ ਪਾਠਕ ਨੇ 11,555 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਦੱਸ ਦੇਈਏ ਕਿ ਦੁਰਗੇਸ਼ ਪਾਠਕ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰ ਰਾਜੇਸ਼ ਭਾਟੀਆ ਨਾਲ ਸੀ। ਉਥੇ ਹੀ ਕਾਂਗਰਸ ਨੇ ਪ੍ਰੇਮ ਲਤਾ ਨੂੰ ਚੋਣ ਮੈਦਾਨ ’ਚ ਉਤਾਰਿਆ ਸੀ। ਦੱਸ ਦੇਈਏ ਹਾਲ ਹੀ ’ਚ ਰਾਜਿੰਦਰ ਨਗਰ ਸੀਟ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਸੀ। ਜਿਸ ਕਾਰਨ ਇੱਥੇ ਜ਼ਿਮਨੀ ਚੋਣਾਂ ਕਰਾਉਣ ਦੀ ਜ਼ਰੂਰਤ ਪਈ। ਰਾਘਵ ਚੱਢਾ ਦੇ ਅਸਤੀਫ਼ੇ ਮਗਰੋਂ ਖਾਲੀ ਹੋਈ ਸੀਟ ’ਤੇ ‘ਆਪ’ ਉਮੀਦਵਾਰ ਦੁਰਗੇਸ਼ ਪਾਠਕ ਨੂੰ ਮੈਦਾਨ ’ਚ ਉਤਾਰਿਆ ਸੀ। ਉਨ੍ਹਾਂ ਨੇ ਇਸ ਸੀਟ ਤੋਂ ਹੁਣ ਜਿੱਤ ਹਾਸਲ ਕੀਤੀ ਹੈ।

ਕੇਜਰੀਵਾਲ ਵਲੋਂ ਧੰਨਵਾਦ
‘ਆਪ’ ਉਮੀਦਵਾਰ ਦੀ ਜਿੱਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਿੰਦਰ ਨਗਰ ਵਿਧਾਨ ਸਭਾ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਰਾਜਿੰਦਰ ਨਗਰ ਦੇ ਲੋਕਾਂ ਦਾ ਦਿਲੋਂ ਧੰਨਵਾਦ। ਮੈਂ ਦਿੱਲੀ ਦੇ ਲੋਕਾਂ ਦੇ ਇਸ ਅਥਾਹ ਪਿਆਰ ਲਈ ਧੰਨਵਾਦੀ ਹਾਂ।’’
ਦੱਸਣਯੋਗ ਹੈ ਕਿ 23 ਜੂਨ ਨੂੰ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸਿਰਫ 43.75 ਫੀਸਦੀ ਪੋਲਿੰਗ ਦਰਜ ਕੀਤੀ ਗਈ ਸੀ। ਜ਼ਿਮਨੀ ਚੋਣ ‘ਚ ਕੁੱਲ 14 ਉਮੀਦਵਾਰ ਮੈਦਾਨ ‘ਚ ਹਨ। ਹਾਲਾਂਕਿ ਮੁੱਖ ਮੁਕਾਬਲਾ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਭਾਰਤੀ ਜਨਤਾ ਪਾਰਟੀ ਵਿਚਕਾਰ ਰਿਹਾ।

Comment here