ਅਪਰਾਧਸਿਆਸਤਖਬਰਾਂਦੁਨੀਆ

ਫ਼ੌਜੀ ਕਾਫਿਲੇ ’ਤੇ ਹਮਲੇ ਦੌਰਾਨ 21 ਜਵਾਨ ਜ਼ਖ਼ਮੀ

ਕਰਾਚੀ-ਪਾਕਿਸਤਾਨ ਵੱਲੋਂ ਜੰਗਬੰਦੀ ਕਰਨ ਦੇ ਬਾਵਜੂਦ ਕਬਾਇਲੀ ਜ਼ਿਲਿ੍ਹਆਂ ’ਚ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਹਮਲੇ ਵਧ ਗਏ ਹਨ। ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ’ਚ ਮੰਗਲਵਾਰ ਨੂੰ ਇਕ ਆਤਮਘਾਤੀ ਹਮਲਾਵਰ ਨੇ ਫ਼ੌਜ ਦੇ ਇਕ ਕਾਫ਼ਿਲੇ ’ਤੇ ਹਮਲਾ ਕਰ ਦਿੱਤਾ, ਜਿਸ ’ਚ ਘੱਟੋ-ਘੱਟ 21 ਫ਼ੌਜੀ ਜ਼ਖ਼ਮੀ ਹੋ ਗਏ। ਹਮਲਾਵਰ ਨੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ’ਚ ਮੀਰ ਅਲੀ ਬਾਈਪਾਸ ਰੋਡ ’ਤੇ ਫ਼ੌਜ ਦੇ ਵਾਹਨ ਨੂੰ ਨਿਸ਼ਾਨਾ ਬਣਾਇਆ।
ਸੂਤਰਾਂ ਨੇ ਦੱਸਿਆ ਕਿ ਹਮਲੇ ’ਚ ਘੱਟੋ-ਘੱਟ 21 ਫ਼ੌਜੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਤੁਰੰਤ ਇਕ ਫ਼ੌਜੀ ਫਸਟ ਏਡ ਸੈਂਟਰ ’ਚ ਦਾਖ਼ਲ ਕਰਵਾਇਆ ਗਿਆ। ਸਾਰੇ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਗਈ ਹੈ।

Comment here