ਸਿਆਸਤਖਬਰਾਂਦੁਨੀਆ

ਫ਼ੌਜ ਦੀ ਸਿਆਸਤ ’ਚ ਕੋਈ ਦਖ਼ਲ ਨਹੀਂ ਹੋਵੇਗਾ-ਬਾਜਵਾ

ਰਾਵਲਪਿੰਡੀ-ਪਾਕਿਸਤਾਨ ਦੇ ਆਰਮੀ ਚੀਫ਼ ਬਾਜਵਾ 29 ਨਵੰਬਰ ਨੂੰ ਰਿਟਾਇਰ ਹੋਣ ਵਾਲੇ ਹਨ ਅਤੇ ਸਾਰਿਆਂ ਦੀਆਂ ਨਜ਼ਰਾਂ ਨਵੇਂ ਆਰਮੀ ਚੀਫ਼ ਦੀ ਨਿਯੁਕਤੀ ’ਤੇ ਟਿਕੀਆਂ ਹਨ। ਬਾਜਵਾ ਨੇ ਕਿਹਾ ਕਿ ਉਹ ਆਪਣੇ ਸੇਵਾ ਦਾ ਵਿਸਥਾਰ ਨਹੀਂ ਲੈਣਗੇ ਅਤੇ 5 ਹਫ਼ਤਿਆਂ ਬਾਅਦ ਰਿਟਾਇਰ ਹੋ ਜਾਣਗੇ। ਸੂਤਰਾਂ ਨੇ ਦੱਸਿਆ ਕਿ ਫ਼ੌਜ ਦੀ ਸਿਆਸਤ ਵਿਚ ਕੋਈ ਦਖ਼ਲ ਨਹੀਂ ਹੋਵੇਗਾ।
ਇਸ ਤੋਂ ਪਹਿਲਾਂ ਬਾਜਵਾ ਨੇ ਦੇਸ਼ ਨੂੰ ਭਰੋਸਾ ਦਿੱਤਾ ਸੀ ਕਿ ਫ਼ੌਜ ਨੇ ਪਾਕਿਸਤਾਨ ਦੀ ਸਿਆਸਤ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ ਅਤੇ ਅੱਗੇ ਵੀ ਸਿਆਸਤ ਵਿਚ ਕੋਈ ਭੂਮਿਕਾ ਨਹੀਂ ਨਿਭਾਏਗੀ। ਜ਼ਿਕਰਯੋਗ ਹੈ ਕਿ ਬਾਜਵਾ ਨੂੰ 29 ਨਵੰਬਰ, 2019 ਵਿਚ ਸੇਵਾ ਵਿਸਥਾਰ ਦਿੱਤਾ ਗਿਆ ਸੀ। ਪਾਕਿਸਤਾਨੀ ਅਖ਼ਬਾਰ ਡਾਨ ਦੇ ਮੁਤਾਬਕ ਜਨਰਲ ਬਾਜਵਾ ਨੇ ਵਾਸ਼ਿੰਗਟਨ ਵਿਚ ਪਾਕਿਸਤਾਨੀ ਦੂਤਘਰ ਵਿਚ ਦੁਪਹਿਰ ਦੇ ਭੋਜਨ ਦੌਰਾਨ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਉਹ 2 ਮਹੀਨੇ ਤੋਂ ਬਾਅਦ ਆਪਣਾ ਦੂਸਰਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਰਿਟਾਇਰ ਹੋ ਜਾਣਗੇ।ਇਸ ਬਾਰੇ ਚਰਚਾ ਜ਼ੋਰਾਂ ’ਤੇ ਹੈ।

Comment here