ਇਸਲਾਮਾਬਾਦ-‘ਦਿ ਐਕਸਪ੍ਰੈਸ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਫੌਜ ਮੁਖੀ ਜਨਰਲ ਜਾਵੇਦ ਕਮਰ ਬਾਜਵਾ ਖਿਲਾਫ ਕੈਨੇਡਾ ਦੇ ਸੰਸਦ ਮੈਂਬਰ ਦੀ ਟਿੱਪਣੀ ਨੂੰ ਲੈ ਕੇ ਪਾਕਿਸਤਾਨ ਨੇ ਕੈਨੇਡਾ ਕੋਲ ਸਖ਼ਤ ਡਿਪਲੋਮੈਟਿਕ ਵਿਰੋਧ ਦਰਜ ਕਰਵਾਇਆ ਹੈ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਪਾਕਿਸਤਾਨ ਸਥਿਤ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਖਬਰ ਵਿਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ, “ਡਿਪਲੋਮੈਟ ਨੂੰ ਦੱਸਿਆ ਗਿਆ ਕਿ ਕੈਨੇਡੀਅਨ ਸਾਂਸਦ ਟੌਮ ਕੈਮਿਕ ਦੁਆਰਾ ਪਾਕਿਸਤਾਨ ਦੇ ਖਿਲਾਫ ਕੀਤੀ ਗਈ ਤਾਜ਼ਾ ਟਿੱਪਣੀ ਡਿਪਲੋਮੈਟਿਕ ਨਿਯਮਾਂ ਦੇ ਵਿਰੁੱਧ ਅਤੇ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ।”
ਇਸ ਸਬੰਧ ਵਿੱਚ ਵਿਦੇਸ਼ ਮੰਤਰਾਲਾ ਵੱਲੋਂ ਕੋਈ ਰਸਮੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਕੈਮਿਕ ਨੇ ਕੈਨੇਡੀਅਨ ਸੰਸਦ ਦੇ ਹੇਠਲੇ ਸਦਨ ‘ਚ ਆਰਮੀ ਚੀਫ ਜਨਰਲ ਬਾਜਵਾ ‘ਤੇ ਪਾਕਿਸਤਾਨ ਦੀ ਰਾਜਨੀਤੀ ‘ਚ ਦਖ਼ਲ ਦੇਣ ਦਾ ਦੋਸ਼ ਲਗਾਇਆ ਸੀ।
Comment here