ਸਿਆਸਤਖਬਰਾਂਚਲੰਤ ਮਾਮਲੇ

ਅਪ੍ਰੈਲ ਤੋਂ ਹੀ ਸੂਬੇ’ਚ ਮਿਲੇਗੀ ਮੁਫ਼ਤ ਬਿਜਲੀ: ਡਾ.ਚਰਨਜੀਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਪ੍ਰੈਸ ਨਾਲ ਗੱਲ ਦੌਰਾਨ ਬਿਜਲੀ ਮੁਫ਼ਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।  ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸੇ ਮਹੀਨੇ ਤੋਂ 600 ਯੂਨਿਟ (2 ਮਹੀਨਿਆਂ ਲਈ) ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਕ ਅਪ੍ਰੈਲ ਤੋਂ ਹਰ ਪਰਿਵਾਰ ਨੂੰ ਇਕ ਮਹੀਨੇ ਦੇ 300 ਯੂਨਿਟ ਅਤੇ ਦੋ ਮਹੀਨਿਆਂ ਦੇ 600 ਯੂਨਿਟ ਫ੍ਰੀ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਵਿਧਾਇਕ ਨੇ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਵੀ ਪਰਿਵਾਰ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾਵੇਗਾਸਾਡੀ ਸਰਕਾਰ  ਸਭ ਨੂੰ ਬਰਾਬਰ ਹੱਕ ਦੇਵੇਗੀ। ਚੋਣਾਂ ਤੋਂ ਪਹਿਲਾਂ ਆਦਮੀ ਪਾਰਟੀ ਨੇ ਵੱਡੇ ਐਲਾਨ ਕੀਤੇ ਸਨਜਿਨ੍ਹਾਂ ਵਿਚੋਂ ਹਰ ਪਰਿਵਾਰ ਨੂੰ 300 ਯੂਨਿਟ ਫ੍ਰੀ ਬਿਜਲੀ ਦੇਣ ਦਾ ਵਾਅਦਾ ਵੀ ਸ਼ਾਮਲ ਹੈ।  ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਦਿੱਲੀ ਵਾਸੀਆਂ ਨੂੰ ਫ੍ਰੀ ਬਿਜਲੀ ਦਿੱਤੀ ਜਾ ਰਹੀ ਹੈਉਸੇ ਤਰ੍ਹਾਂ ਪੰਜਾਬ ਵਿਚ ਵੀ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।

Comment here