ਸਿਆਸਤਖਬਰਾਂਚਲੰਤ ਮਾਮਲੇ

ਅਮਨ ਅਰੋੜਾ ਤੇ ਬੀਬੀ ਮਾਣੂਕੇ ਬਣ ਸਕਦੇ ਨੇ ਮੰਤਰੀ

ਚੰਡੀਗੜ੍ਹ- ਪੰਜਾਬ ਸਰਕਾਰ ਦੂਜੇ ਮੰਤਰੀ ਮੰਡਲ ਦਾ ਵਿਸਥਾਰ ਜੁਲਾਈ ਵਿੱਚ ਕਰ ਸਕਦੀ ਹੈ, ਇਸ ਸੰਬੰਧੀ ਖਬਰ ਆ ਰਹੀ ਹੈ ਕਿ ਮੰਤਰੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਚਰਚਾ ਕਰ ਲਈ ਹੈ ਅਤੇ ਨਵੀਂ ਕੈਬਨਿਟ ਦੇ ਵਿਸਥਾਰ ਵਿੱਚ ਵਿਧਾਇਕ ਅਮਨ ਅਰੋੜਾ ਤੇ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਦੋਵੇਂ ਪਹਿਲਾਂ ਵੀ ਆਪ ਦੇ ਵਿਧਾਇਕ ਰਹਿ ਚੁੱਕੇ ਹਨ, ਜਿਸ ਕਾਰਨ ਇਹਨਾਂ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ। ਨਵੇਂ ਮੰਤਰੀਆਂ ਦੀ ਚੋਣ ਦੇ ਨਾਲ-ਨਾਲ ਪੁਰਾਣੇ ਮੰਤਰੀਆਂ ਦਾ ਰਿਪੋਰਟ ਕਾਰਡ ਵੀ ਚੈੱਕ ਕੀਤਾ ਜਾਵੇਗਾ ਕਿ ਹੁਣ ਤਕ ਉਹਨਾਂ ਨੇ ਆਪਣੇ ਵਿਭਾਗ ਸਬੰਧੀ ਕਿਹੜੇ-ਕਿਹੜੇ ਕੰਮ ਕਿਸ ਗਤੀ ਨਾਲ ਕੀਤੇ ਹਨ। ਜਾਣਕਾਰੀ ਇਹ ਵੀ ਹੈ ਕਿ ਮੁੱਖ ਮੰਤਰੀ ਖੁਦ ਇਸ ਮਾਮਲੇ ਦੀ ਚਾਂਜ ਕਰ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਇਹ ਵੀ ਹੈ ਕਿ ਨਵੇਂ ਮੰਤਰੀਆਂ ਦੀ ਚੋਣ ਦੌਰਾਨ ਪੁਰਾਣੇ ਮੰਤਰੀਆਂ ਦੀ ਕੈਬਨਿਟ ਵਿੱਚੋਂ ਛੁੱਟੀ ਵੀ ਹੋ ਸਕਦੀ ਹੈ, ਇਹਨਾਂ ਵਿੱਚੋਂ ਇੱਕ ਮੰਤਰੀ ਦੋਆਬੇ ਅਤੇ ਇੱਕ ਮੰਤਰੀ ਮਾਝੇ ਨਾਲ ਸਬੰਧਤ ਰੱਖਦਾ ਹੈ। ਆਮ ਆਦਮੀ ਪਾਰਟੀ ਦੇ ਕੈਬਨਿਟ ਦੇ ਵਿਸਥਾਰ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਤਰੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਹਨਾਂ ਨੇ ਸਹੀ ਢੰਗ ਨਾਲ ਕੰਮ ਨਹੀਂ ਕੀਤਾ ਤਾਂ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਹਨਾਂ ਨੂੰ ਕੁਰਸੀ ਤੋਂ ਲਾਹਿਆ ਵੀ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕਿਸੇ ਵੀ ਵਿਅਕਤੀ ਵਿਸ਼ੇਸ਼ ਲਈ ਕੋਈ ਵੀ ਕੁਰਸੀ ਪੱਕੀ ਨਹੀਂ ਹੈ ਕੰਮ ਦੇ ਹਿਸਾਬ ਨਾਲ ਹੀ ਅਹੁਦਾ ਦਿੱਤਾ ਜਾਵੇਗਾ। ਸਰਕਾਰ ’ਚ ਤਕਰੀਬਨ 8 ਮੰਤਰੀਆਂ ਦੇ ਅਹੁਦੇ ਖਾਲੀ ਹਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਖਾਲੀ ਅਹੁਦਿਆਂ ’ਚ ਮਹਿਲਾ ਅਤੇ ਸੈਕੰਡ ਟਰਮ ਵਾਲੇ ਵਿਧਾਇਕਾਂ ਨੂੰ ਮੌਕਾ ਮਿਲ ਸਕਦਾ ਹੈ, ਪਰ ਕਿਹਾ ਇਹ ਵੀ ਜਾ ਰਿਹਾ ਹੈ ਕਿ ਫਿਰ ਵੀ ਮੰਤਰੀ ਮੰਡਲ ਨੂੰ ਪੂਰਾ ਨਹੀਂ ਭਰਿਆ ਜਾਵੇਗਾ। ਸਿਰਫ 4 ਤੋਂ 5 ਮੰਤਰੀ ਹੀ ਸ਼ਾਮਲ ਕੀਤੇ ਜਾਣਗੇ।

ਕੁਝ ਸਮਾਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ। ਜਿਸ ਤੋਂ ਬਾਅਦ 8 ਮੰਤਰੀ ਪਦ ਖਾਲੀ ਹੋ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਬਾਅਦ ਸੀਐੱਮ ਭਗਵੰਤ ਮਾਨ ਤੋਂ ਬਾਅਦ 10 ਮੰਤਰੀਆਂ ਨੇ ਸਹੁੰ ਚੁੱਕੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ ਉਨ੍ਹਾਂ ਦਾ ਅਹੁਦਾ ਆਪਣੇ ਕੋਲ ਰੱਖ ਲਿਆ। ਇਸ ਸਮੇਂ ਸੀਐੱਮ ਮਾਨ ਕੋਲ 28 ਵਿਭਾਗ ਹਨ।

Comment here