ਚੰਡੀਗੜ੍ਹ-ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ 2 ਭਰਾਵਾਂ ਦੇ ਅਮਰੀਕਾ ਵਿੱਚ ਕਤਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਛਾਣ ਦੀਪੀ ਅਤੇ ਗੋਰਾ ਵਾਸੀ ਬਿਧੀਪੁਰ ਵਜੋਂ ਹੋਈ ਹੈ। ਕਾਤਲ ਵੀ ਪਿੰਡ ਕਾਂਜਲੀ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦੋਵਾਂ ਭਰਾਵਾਂ ਦੀ ਮੌਤ ਦੀ ਖਬਰ ਘਰ ਘਰ ਪਹੁੰਚ ਗਈ ਹੈ ਅਤੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਪੋਰਟਲੈਂਡ ਦੇ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ਨੂੰ ਗੋਲੀ ਮਾਰ ਦਿੱਤੀ ਗਈ। ਮੁਲਜ਼ਮ ਦੋਵਾਂ ਦਾ ਕਾਰੋਬਾਰੀ ਭਾਈਵਾਲ ਸੀ। ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਾਪਰੀ। ਬਹਿਸ ਅਤੇ ਗਾਲੀ-ਗਲੋਚ ਦਰਮਿਆਨ ਅਚਾਨਕ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਵਿੱਚ ਦੋਵਾਂ ਭਰਾਵਾ ਦੀ ਮੌਕੇ ਉਤੇ ਹੀ ਮੌਤ ਹੋ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਦੋਵਾਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ, ਪਰ ਉਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਹਮਲੇ ਤੋਂ ਬਾਅਦ ਪੋਰਟਲੈਂਡ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਵੀ ਲਿਆ ਹੈ, ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦਾ ਰਹਿਣ ਵਾਲਾ ਦਿਲਰਾਜ ਸਿੰਘ ਉਰਫ ਦੀਪੀ ਅਤੇ ਉਸ ਦਾ ਛੋਟਾ ਭਰਾ ਗੋਰਾ ਬੁੱਧਵਾਰ ਦੁਪਹਿਰ ਕਰੀਬ 3.45 ਵਜੇ ਸ਼ਾਪਿੰਗ ਮਾਲ ਦੇਖਣ ਆਏ ਸਨ।
ਮੀਡੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਭਰਾਵਾਂ ਦੀ ਮਾਲ ਦੇ ਬਾਹਰ ਕਿਸੇ ਵਿਅਕਤੀ ਨਾਲ ਬਹਿਸ ਹੋ ਗਈ। ਬਹਿਸ ਚੱਲ ਰਹੀ ਸੀ ਕਿ ਅਚਾਨਕ ਗੋਲੀਆਂ ਚੱਲਣ ਲੱਗ ਪਈਆਂ। ਇਸ ਵਿੱਚ ਦੀਪੀ ਅਤੇ ਗੋਰਾ ਦੀ ਮੌਤ ਹੋ ਗਈ। ਕਾਤਲ ਕਾਰੋਬਾਰ ਵਿੱਚ ਭਾਈਵਾਲ ਸੀ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਇਕ ਵਿਅਕਤੀ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।
ਅਮਰੀਕਾ ‘ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪੰਜਾਬੀ ਭਰਾਵਾਂ ਦਾ ਕਤਲ

Comment here