ਖਬਰਾਂਚਲੰਤ ਮਾਮਲੇਪ੍ਰਵਾਸੀ ਮਸਲੇ

ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਹੋਈ ਮੌਤ

ਭੁਲੱਥ-ਆਪਣੇ ਸੁਨਿਹਰੀ ਭਵਿੱਖ ਦੀ ਭਾਲ ‘ਚ ਅਮਰੀਕਾ ਗਏ ਬਲਾਕ ਨਡਾਲਾ ਦੇ ਪਿੰਡ ਤਲਵਾੜਾ (ਕਪੂਰਥਲਾ) ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ ਵਾਸੀ ਤਲਵਾੜਾ ਨੇ ਦੱਸਿਆ ਕਿ ਉਨ੍ਹਾਂ ਨੇ 3 ਸਾਲ ਪਹਿਲਾਂ ਆਪਣੇ ਪੁੱਤਰ ਤਲਵਿੰਦਰ ਸਿੰਘ ਉਰਫ਼ ਤਿੰਦੀ (23) ਨੂੰ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ, ਜੋ ਮੈਡੀਲੈਂਡ ਸੂਬੇ ਵਿਚ ਰਹਿੰਦਾ ਸੀ ਅਤੇ ਇਕ ਸਟੋਰ ਵਿਚ ਕੰਮ ਕਰਦਾ ਸੀ। ਸ਼ੁੱਕਰਵਾਰ ਦੀ ਰਾਤ ਜਦੋਂ ਸਟੋਰ ਤੋਂ ਕੰਮ ਕਰਕੇ ਵਾਪਸ ਕਮਰੇ ਵਿਚ ਸੁੱਤਾ ਤਾਂ ਅਚਾਨਕ ਸੁੱਤੇ ਪਏ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਇਹ ਖ਼ਬਰ ਅਮਰੀਕਾ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਫੋਨ ਜ਼ਰੀਏ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕੋਲੋਂ ਬੇਟੇ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਮੰਗ ਕੀਤੀ ਹੈ। ਤਰਲੋਚਨ ਸਿੰਘ ਨੇ ਦੱਸਿਆ ਕਿ ਤਲਵਿੰਦਰ ਨੂੰ ਲੱਖਾਂ ਰੁਪਏ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ ਪਰ ਹਾਲੇ ਤੱਕ ਚੁੱਕਿਆ ਹੋਇਆ ਕਰਜ਼ਾ ਨਹੀਂ ਉਤਰ ਸਕਿਆ।

Comment here