ਕੈਲੀਫੋਰਨੀਆ-ਅਮਰੀਕਾ ਦੀ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਨੇ ਸਿੱਖਾਂ ਨੂੰ ‘ਸ੍ਰੀ ਸਾਹਿਬ’ ਪਹਿਨਣ ਦੀ ਇਜਾਜ਼ਤ ਦੇ ਦਿੱਤੀ ਹੈ। ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਉਹ ਕੈਂਪਸ ਵਿਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਹਿਨਣ ਦੀ ਇਜਾਜ਼ਤ ਦੇਵੇਗੀ।
ਯੂਨੀਵਰਸਿਟੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੈਂਪਸ ਵਿਚ ਗਾਤਰਾ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ ਪਰ ਸ਼ਰਤ ਇਹ ਹੋਵੇਗੀ ਕਿ ਗਾਤਰਾ ਤਿੰਨ ਇੰਚ ਤੋਂ ਵੱਧ ਨਹੀਂ ਹੋਣਾ ਚਾਹੀਦਾ, ਉਹ ਪੁਸ਼ਾਕ ਅੰਦਰ ਹੋਵੇ ਤੇ ਦਿੱਸੇ ਨਾ। ਦੱਸ ਦਈਏ ਕਿ ਇਹ ਫੈਸਲਾ ਦੋ ਮਹੀਨੇ ਪਹਿਲਾਂ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਗਾਤਰਾ ਪਹਿਨਣ ਕਾਰਨ ਹੱਥਕੜੀ ਲਾਉਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਇਆ ਹੈ।
ਅਮਰੀਕਾ ਯੂਨੀਵਰਸਿਟੀ ਨੇ ਸਿੱਖ ਵਿਦਿਆਰਥੀਆਂ ਨੂੰ ‘ਸ੍ਰੀ ਸਾਹਿਬ’ ਪਹਿਨਣ ਦੀ ਦਿੱਤੀ ਇਜਾਜ਼ਤ

Comment here