ਨਵੀਂ ਦਿੱਲੀ-ਕਾਂਗਰਸ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਜੇਕਰ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਬਣਨ ਤੋਂ ਇਨਕਾਰ ਕਰਦੇ ਹਨ ਤਾਂ ਪਾਰਟੀ ਅਸ਼ੋਕ ਗਹਿਲੋਤ ਨੂੰ ਕਾਂਗਰਸ ਪ੍ਰਧਾਨ ਬਣਾ ਸਕਦੀ ਹੈ।ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਅਜੇ ਵੀ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਝਿਜਕ ਰਹੇ ਹਨ। ਸੰਗਠਨ ਚੋਣ ਦੀ ਪ੍ਰਕਿਰਿਆ ਚੱਲ ਰਹੀ ਹੈ, ਨਵਾਂ ਪ੍ਰਧਾਨ ਚੁਣਨ ਦੀ ਸਮਾਂ ਸੀਮਾ ਸਤੰਬਰ/ਅਕਤੂਬਰ ਵਿੱਚ ਤੈਅ ਕੀਤੀ ਗਈ ਹੈ, ਪਰ ਰਾਹੁਲ ਨੇ ਅਜੇ ਤੱਕ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ‘ਚ ਅਧੀਰ ਰੰਜਨ ਚੌਧਰੀ ਦੇ ਸਵਾਲ ‘ਤੇ ਰਾਹੁਲ ਗਾਂਧੀ ਨੇ ਪ੍ਰਧਾਨ ਦਾ ਅਹੁਦਾ ਸੰਭਾਲਣ ਦੀ ਸੰਭਾਵਨਾ ‘ਤੇ ਵਿਚਾਰ ਕਰਨ ਲਈ ਕਿਹਾ ਸੀ। ਇਸ ਕਾਰਨ ਪਾਰਟੀ ਅਸ਼ੋਕ ਗਹਿਲੋਤ ਦੇ ਨਾਂ ‘ਤੇ ਵੀ ਵਿਚਾਰ ਕਰ ਰਹੀ ਹੈ। ਹਾਲਾਂਕਿ ਅਸ਼ੋਕ ਗਹਿਲੋਤ ਰਾਜਸਥਾਨ ਦੇ ਸੀਐਮ ਦਾ ਅਹੁਦਾ ਨਹੀਂ ਛੱਡਣਾ ਚਾਹੁੰਦੇ ਹਨ। ਪਰ ਪਾਰਟੀ ਵਿੱਚ ਮੰਥਨ ਚੱਲ ਰਿਹਾ ਹੈ। ਇਸ ਮਹੀਨੇ 20 ਅਗਸਤ ਨੂੰ ਕਾਂਗਰਸ ਸੰਗਠਨ ਦੀਆਂ ਚੋਣਾਂ ਦੀ ਪ੍ਰਕਿਰਿਆ ਪੂਰੀ ਹੋ ਰਹੀ ਹੈ।
ਅਸ਼ੋਕ ਗਹਿਲੋਤ ਬਣ ਸਕਦੇ ਨੇ ਕਾਂਗਰਸ ਪ੍ਰਧਾਨ???


Comment here