ਖਬਰਾਂਚਲੰਤ ਮਾਮਲੇਦੁਨੀਆ

ਅੰਤਰਰਾਸ਼ਟਰੀ ਸਰਹੱਦ ਕੋਲ ਦੋ ਪਾਕਿ ਤਸਕਰ ਢੇਰ

ਬਾੜਮੇਰ-ਨਸ਼ੀਲੇ ਪਦਾਰਥ ਦੀ ਤਸਕਰੀ ‘ਚ ਸ਼ਾਮਲ ਹੋਣ ਦੇ ਸ਼ੱਕ ‘ਚ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੇ ਦੋ ਪਾਕਿਸਤਾਨੀਆਂ ਨੂੰ ਰਾਜਸਥਾਨ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਕੋਲ ਮਾਰ ਸੁੱਟਿਆ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ ਬਾੜਮੇਰ ‘ਚ ਸਰਹੱਦੀ ਖੇਤਰ ਨੇੜੇ ਹੋਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਤੋਂ ਬਾਅਦ ਕਰੀਬ 3 ਕਿਲੋਗ੍ਰਾਮ ਸ਼ੱਕੀ ਨਸ਼ੀਲੇ ਪਦਾਰਥ ਜ਼ਬਤ ਕੀਤਾ ਗਿਆ। ਭਾਰਤ ਦੇ ਪੱਛਮੀ ਖੇਤਰ ‘ਚ ਪਾਕਿਸਤਾਨ ਨਾਲ ਲਗਭਗ 1,036 ਕਿਲੋਮੀਟਰ ਲੰਬੀ ਸਰਹੱਦ ਰਾਜਸਥਾਨ ਨਾਲ ਲੱਗਦੀ ਹੈ।

Comment here