ਸਿਆਸਤਖਬਰਾਂਚਲੰਤ ਮਾਮਲੇ

ਅੰਮ੍ਰਿਤਪਾਲ ਨੂੰ ਲੈਕੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜੀ ਰਿਪੋਰਟ

ਚੰਡੀਗੜ੍ਹ-‘ਵਾਰਿਸ ਪੰਜਾਬ ਦੇ’ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਆਪਣੀ ਰਿਪੋਰਟ ਭੇਜ ਦਿੱਤੀ ਹੈ। ਦੱਸ ਦਈਏ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਫਰਾਰੀ ਤੋਂ ਬਾਅਦ ਵਿਦੇਸ਼ੀ ਨੰਬਰ ਦੀ ਵਰਤੋਂ ਕਰ ਰਿਹਾ ਸੀ। ਉਹ ਵਟਸਐਪ ਕਾਲਿੰਗ ਰਾਹੀਂ ਆਪਣੇ ਸਾਥੀਆਂ ਦੇ ਸੰਪਰਕ ਵਿੱਚ ਸੀ।
ਗ੍ਰਹਿ ਮੰਤਰਾਲੇ ਦੀ ਤਰਫੋਂ, ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੱਕ ਫਰਾਰ ਹੋਣ ਅਤੇ ਪੰਜਾਬ ਪੁਲਿਸ ਦੀ ਕਾਰਵਾਈ ਬਾਰੇ ਰਿਪੋਰਟ ਭੇਜਣ ਲਈ ਕਿਹਾ ਗਿਆ ਸੀ। ਗ੍ਰਹਿ ਮੰਤਰਾਲੇ ਨੇ ਇਸ ਰਿਪੋਰਟ ਵਿੱਚ ਅੰਮ੍ਰਿਤਪਾਲ ਦੇ ਫਰਾਰ ਹੋਣ ਬਾਅਦ ਉਨ੍ਹਾਂ ਲੋਕਾਂ ਦੇ ਪੂਰੇ ਵੇਰਵੇ ਮੰਗੇ ਹਨ ਜਿਨ੍ਹਾਂ ਨੇ ਉਸ ਨੂੰ ਫਰਾਰ ਹੋਣ ਤੋਂ ਬਾਅਦ ਸ਼ਰਨ ਦਿੱਤੀ ਸੀ। ਗ੍ਰਹਿ ਮੰਤਰਾਲੇ ਨੇ ਅੰਮ੍ਰਿਤਪਾਲ ਦੀ ਲੋਕੇਸ਼ਨ ਮੂਵਮੈਂਟ ਰਿਪੋਰਟ ਵੀ ਮੰਗੀ ਹੈ। ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਨੇ ਸਾਰਾ ਰਿਕਾਰਡ ਐਮਐਚਏ ਨੂੰ ਸੌਂਪ ਦਿੱਤਾ ਹੈ।
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਜਿਸ ਵਿੱਚ ਪਾਕਿਸਤਾਨ ਨਾਲ ਉਸਦੇ ਸਬੰਧ ਅਤੇ ਵਿਦੇਸ਼ੀ ਫੰਡਿੰਗ ਦੀ ਜਾਣਕਾਰੀ ਦਿੱਤੀ ਗਈ ਹੈ। ਦੂਜੇ ਪਾਸੇ ਕੇਂਦਰੀ ਏਜੰਸੀ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੀ ਟੀਮ ਅੰਮ੍ਰਿਤਪਾਲ ਤੋਂ ਪੁੱਛਗਿੱਛ ਕਰਨ ਲਈ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਪਹੁੰਚ ਗਈ ਹੈ ਅਤੇ ਅੰਮ੍ਰਿਤਪਾਲ ਤੋਂ ਸਵੇਰੇ 9.30 ਵਜੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਦੀ ਫਰਾਰੀ ਦੌਰਾਨ ਕਿੱਥੇ ਸੀ ਅਤੇ ਉਹ ਕਿਸ ਨਾਲ ਸੰਪਰਕ ਕਰਦਾ ਸੀ, ਇਸ ਦੀ ਜਾਂਚ ਕਰ ਰਹੀ ਹੈ।

Comment here