ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਅੰਮ੍ਰਿਤਪਾਲ ਸਿੰਘ ਖਾਲਸਾ ਦੀ ਏਜੰਸੀਆਂ ਤਿਆਰ ਕਰ ਰਹੀਆਂ ਨੇ ਰਿਪੋਰਟ

ਨਵੀਂ ਦਿੱਲੀ- ਮੋਗਾ ਦੇ ਪਿੰਡ ਰੋਡੇ ਵਿੱਚ ਬੀਤੇ ਦਿਨ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਵਜੋਂ ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਹੋਈ ਸੀ, ਇਸ ਮੌਕੇ ਗਰਮਖਿਆਲੀ ਤਕਰੀਰਾਂ ਹੋਈਆਂ। ਇਸ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਏਜੰਸੀ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਦੇ ਪ੍ਰੋਗਰਾਮ ‘ਵਾਰਿਸ ਪੰਜਾਬ ਦੇ’ ‘ਚ ਕਈ ਅਜਿਹੀਆਂ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ ਹਨ, ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋਣ ਦੇ ਨਾਲ-ਨਾਲ ਦੇਸ਼ ਦੀ ਅਖੰਡਤਾ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ। ਇਸ ਪ੍ਰੋਗਰਾਮ ਦੌਰਾਨ ਪੁਲਿਸ ਨੂੰ ਇਹ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਪ੍ਰੋਗਰਾਮ ਦੌਰਾਨ ਸਵਿਫ਼ਟ ਗੱਡੀ ਵੀ ਚੋਰੀ ਹੋ ਗਈ ਹੈ ਅਤੇ ਇੱਕ ਨਿੱਜੀ ਸੁਰੱਖਿਆ ਮੁਲਾਜ਼ਮ ਦਾ ਪਿਸਤੌਲ ਵੀ ਚੋਰੀ ਹੋ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਏਜੰਸੀਆਂ ਇਸ ‘ਤੇ ਡੂੰਘਾਈ ਨਾਲ ਕੰਮ ਕਰ ਰਹੀਆਂ ਹਨ। ਦੱਸ ਦਈਏ ਕਿ ਮੋਗਾ ਦੇ ਗੁਰਦੁਆਰਾ ਖਾਲਸਾ ਰੋਡੇ ਸਾਹਿਬ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਆਗੂ ਥਾਪੇ ਜਾਣ ਤੋਂ ਬਾਅਦ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਅੰਮ੍ਰਿਤਪਾਲ ਜਿੱਥੇ ਆਪਣੇ ਬਿਆਨਾਂ ਨੂੰ ਲੈ ਕੇ ਸਰਕਾਰ ਦੀ ਰਡਾਰ ਉੱਤੇ ਹੈ, ਉੱਥੇ ਹੀ ਸਾਂਸਦ ਸਿਮਰਨਜੀਤ ਮਾਨ ਉਸ ਨੂੰ ਪੰਜਾਬ ਦੇ ਨੌਜਵਾਨਾਂ ਦੀ ਨਵੀਂ ਆਸ ਦੱਸ ਰਹੇ ਹਨ। ਏਜੰਸੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਗਰਮ ਖਿਆਲੀ ਹੋਣ ਦੇ ਨਾਲ-ਨਾਲ ਖਾਲਿਸਤਾਨੀ ਸਮਰਥਕਾਂ ਨੂੰ ਭੜਕਾਉਣ ਦਾ ਕੰਮ ਕਰ ਰਿਹਾ ਹੈ। ਇਸ ਲਈ ਅੰਮ੍ਰਿਤਪਾਲ ਨੂੰ ਜਥੇਬੰਦੀ ਦਾ ਆਗੂ ਥਾਪੇ ਜਾਣ ਉੱਤੇ ਲਗਾਤਾਰ ਵਿਵਾਦ ਬਣਿਆ ਹੋਇਆ ਹੈ। ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਦਿਆਂ ਕਿਹਾ ਕਿ ਉਸ ਦੀ ਦਸਤਾਰਬੰਦੀ ਕਰਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਗੂ ਥਾਪੇ ਜਾਣ ਤੋਂ ਬਾਅਦ ਸਰਕਾਰ ਘਬਰਾਈ ਹੋਈ ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਬਿਆਨ ਨੂੰ ਨੌਜਵਾਨਾਂ ਨੂੰ ਵੰਗਾਰਨ ਵਾਲੇ ਹਨ।

ਜਾਖੜ ਨੇ ਇਸ ਮੁੱਦੇ ਤੇ ਮੁੱਖ ਮੰਤਰੀ ਤੋਂ ਮੰਗਿਆ ਸਪੱਸ਼ਟੀਕਰਨ

ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਨਾਲ ਹੀ ਵੱਖਵਾਦੀ ਤਾਕਤਾਂ ਦੇ ਮੁੜ ਸੂਬੇ ਵਿਚ ਸਰਗਰਮ ਹੋਣ ਨੂੰ ਪੰਜਾਬ ਦੀ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਲਈ ਖਤਰਾ ਦੱਸਦਿਆਂ ਇਸ ਮੁੱਦੇ ਤੇ ਮੁੱਖ ਮੰਤਰੀ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਵੰਗਾਰਿਆ ਹੈ। ਉਨ੍ਹਾਂ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੇ ਆਗੂ ਵੱਖਵਾਦੀ ਲੋਕਾਂ ਦੇ ਘਰਾਂ ਵਿਚ ਰਹਿਣ ਲਈ ਪਹੁੰਚੇ ਸਨ। ਪਰ ਤਦ ਪੰਜਾਬ ਦੇ ਸੂਝਵਾਨ ਲੋਕਾਂ ਨੇ ਇੰਨ੍ਹਾਂ ਦੇ ਇਰਾਦਿਆਂ ਨੂੰ ਸਮਝਦਿਆਂ ਇੰਨ੍ਹਾਂ ਨੂੰ ਨਕਾਰ ਦਿੱਤਾ ਸੀ। ਪਰ ਹੁਣ ਫਿਰ ਪੰਜਾਬ ਵਿਚ ਆਪ ਦੀ ਸਰਕਾਰ ਬਣਨ ਤੇ ਜਿਸ ਤਰਾਂ ਦੇ ਵੱਖਵਾਦੀਆਂ ਦੇ ਘਰਾਂ ਵਿਚ ਆਪ ਆਗੂ ਠਹਿਰੇ ਸਨ ਉਹੋ ਜਿਹੇ ਵੱਖਵਾਦੀ ਵਿਦੇਸ਼ਾਂ ਤੋਂ ਪੰਜਾਬ ਪਰਤ ਕੇ ਪੰਜਾਬ ਦੀ ਅਮਨ ਸਾਂਤੀ ਭੰਗ ਕਰਨ ਦੀਆਂ ਗੱਲਾਂ ਕਰਨ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਅਤੇ ਵੱਖਵਾਦੀਆਂ ਦੀਆਂ ਸਰਗਰਮੀਆਂ ਵਿਚ ਕੀ ਸੰਯੋਗ ਹੈ ਇਸ ਬਾਰੇ ਮੁੱਖ ਮੰਤਰੀ ਨੂੰ ਆਪਣੀ ਸਥਿਤੀ ਸੱਪਸ਼ਟ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀ ਵਿਧਾਨ ਸਭਾ ਵਿਚ ਕਿਹਾ ਕਿ ਪੰਜਾਬ ਦੀ ਅਮਨ ਸਾਂਤੀ, ਭਾਈਚਾਰਕ ਸਾਂਝ ਅਤੇ ਕੌਮੀ ਸੁਰੱਖਿਆ ਦੇ ਮੱਦੇਨਜਰ ਪੰਜਾਬ ਵਿਚ ਜ਼ੋ ਗੈਂਗਸਟਰ ਕਲਚਰ ਨੂੰ ਪ੍ਰੋਤਸਾਹਿਤ ਕਰਨ ਦੀਆਂ ਕੋਸਿਸ਼ਾਂ ਹੋ ਰਹੀਆਂ  ਨੂੰ ਸਖ਼ਤੀ ਨਾਲ ਰੋਕਿਆ ਜਾਵੇ।ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਤਾਜਾ ਹਲਾਤਾਂ ਸਬੰਧੀ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਣਗੇ ਅਤੇ ਗੈਂਗਸਟਰਾਂ ਦੀਆਂ ਪ੍ਰਾਪਰਟੀਆਂ ਜਬਤ ਕਰਨ ਦੀ ਮੰਗ ਕਰਣਗੇ।  ਜਾਖੜ ਨੇ ਐਮ ਪੀ ਸਿਮਰਨਜੀਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਦੇ ਮੁੱਖ ਧਾਰਾ ਵਿਚ ਆਉਣ ਸਬੰਧੀ ਦਿੱਤੇ ਬਿਆਨ ਤੇ ਤੰਜ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਦੀ ਬਜਾਏ ਪਹਿਲਾਂ ਇਹ ਜਰੂਰੀ ਹੈ ਕਿ ਜ਼ੋ ਨੌਜਵਾਨ ਮੁੱਖ ਧਾਰਾ ਵਿਚ ਹਨ ਉਨ੍ਹਾਂ ਨੂੰ ਗੈਂਗਸਟਰਾਂ ਨਾਲ ਜ਼ਾਣ ਜਾਂ ਵਿਦੇਸ਼ ਜਾਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਭਾਰਤੀ ਜਨਤਾ ਪਾਰਟੀ ਵੱਲੋਂ ਇੱਥੇ ਲਗਾਈ ਲੋਕਾਂ ਦੀ ਵਿਧਾਨ ਸਭਾ ਦੌਰਾਨ ਬੋਲਦਿਆਂ ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸ੍ਰੀ ਸੁਨੀਲ ਜਾਖੜ ਨੇ ਅੱਗੇ ਆਖਿਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰਾਂ ਨਾਲ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਸਰਕਾਰ ਬਣ ਕੇ ਕੰਮ ਕਰ ਰਹੀ ਹੈ।

Comment here